ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਤਹਿਤ 38 ਤੋਂ 50% DA ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ

All Latest NewsGeneral NewsNews FlashPunjab News

 

ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਕੀਤੀ ਮੰਗ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੱਦੇ ਅਨੁਸਾਰ 6 ਜੁਲਾਈ ਨੂੰ ਜਲੰਧਰ ਪੱਛਮੀ ਚੋਣ ਹਲਕੇ ਦੇ ਝੰਡਾ ਮਾਰਚ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

ਪੰਜਾਬ ਨੈੱਟਵਰਕ, ਕੋਟਕਪੂਰਾ

ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਐਡੀਸ਼ਨਲ ਜਨਰਲ ਸਕੱਤਰ ਸਤਿਆਪਾਲ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂ ਇੱਕ ਰਜਿਸਟਰਡ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 38 ਫੀਸਦੀ ਤੋਂ 50 ਫੀਸਦੀ ਡੀ ਏ ਦੀਆਂ ਬਕਾਇਆ ਪਈਆਂ ਤਿੰਨ ਕਿਸਤਾਂ ਤੁਰੰਤ ਦਿੱਤੀਆਂ ਜਾਣ।

ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਇਸ ਸਮੇਂ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਹੋਰ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 12 ਫੀਸਦੀ ਡੀ ਏ ਘੱਟ ਪ੍ਰਾਪਤ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਇਸ ਬੇਇਨਸਾਫੀ ਕਰਕੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਲੋਕਤੰਤਰੀ ਵੋਟ ਦੇ ਹੱਕ ਦੀ ਵਰਤੋਂ ਕਰਦੇ ਹੋਏ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਦਾ ਯਤਨ ਵੀ ਕੀਤਾ ਹੈ

ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਧਾਰਨ ਕੀਤੀ ਗਈ ਨਾਂਹ ਪੱਖੀ ਪਹੁੰਚ ਵਿੱਚ ਕੋਈ ਸੁਧਾਰ ਨਾ ਲਿਆਂਦਾ ਤਾਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜ਼ਾ ਆ ਰਹੀਆਂ ਵਿਧਾਨ ਸਭਾ ਦੀਆਂ ਪੰਜ ਜਿਮਨੀ ਚੋਣਾਂ ਵਿੱਚ ਵੀ ਭੁਗਤਨਾ ਪੈ ਸਕਦਾ ਹੈ।

ਜਥੇਬੰਦੀ ਨੇ ਇਹ ਮੰਗ ਵੀ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ/ਪੈਨਸ਼ਨਰਾਂ ਨੂੰ 28 ਫੀਸਦੀ ਤੋਂ 38 ਫੀਸਦੀ ਡੀ ਏ ਦਾ ਪਿਛਲਾ ਰਹਿੰਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *