Canada News: ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਮੌਤ
Canada News: ਕੈਨੇਡਾ ਵਿੱਚ ਪੜ੍ਹਾਈ ਕਰਨ ਸਟੱਡੀ ਬੇਸ ਤੇ ਗਈ ਪੰਜਾਬ ਦੇ ਜ਼ੀਰਾ ਕਸਬੇ ਦੀ ਇੱਕ ਵਿਦਿਆਰਥਣ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਦੀ ਪਛਾਣ ਮੈਨਬੀਰ ਕੌਰ ਢਿੱਲੋਂ ਵਜੋਂ ਹੋਈ ਹੈ।
ਇਸ ਦੁਖਦਾਈ ਖ਼ਬਰ ਨੇ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਹੈ। ਮੈਨਬੀਰ ਕੌਰ ਮਾਰਚ 2023 ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਕੈਨੇਡਾ ਗਈ ਸੀ ਅਤੇ ਉੱਥੇ ਬਰੈਂਪਟਨ ਸ਼ਹਿਰ ਵਿੱਚ ਪੜ੍ਹਾਈ ਕਰ ਰਹੀ ਸੀ।
ਮ੍ਰਿਤਕ ਲੜਕੀ ਦੇ ਪਿਤਾ ਸਰਤਾਜ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਮੈਨਬੀਰ ਕੌਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਲਈ ਅਰਜ਼ੀ ਦੇਣ ਦੀ ਤਿਆਰੀ ਕਰ ਰਹੀ ਸੀ, ਤਾਂ ਜੋ ਉਹ ਕਮਾਈ ਕਰ ਸਕੇ ਅਤੇ ਆਪਣੇ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੇ।
ਪਰ, ਕਿਸਮਤ ਵਿੱਚ ਕੁਝ ਹੋਰ ਹੀ ਲਿਖਿਆ ਸੀ ਅਤੇ ਉਨ੍ਹਾਂ ਦੀ ਧੀ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੈਨਬੀਰ ਕੌਰ ਦਾ ਅੰਤਿਮ ਸੰਸਕਾਰ ਬਰੈਂਪਟਨ ਸ਼ਹਿਰ ਵਿੱਚ ਕਰ ਦਿੱਤਾ ਗਿਆ ਹੈ।

