ਪੰਜਾਬ ਸਰਕਾਰ ਰੱਖੜੀ ਮੌਕੇ ਮੁਲਾਜ਼ਮਾਂ ਲਈ ਜਾਰੀ ਕਰੇ ਮਹਿੰਗਾਈ ਭੱਤੇ ਦੀ ਕਿਸ਼ਤ- ਅਮਨਦੀਪ ਸ਼ਰਮਾ
ਮਸਲੇ ਹੱਲ ਨਾ ਹੋਏ ਤਾਂ ਕਰਾਂਗੇ 13 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ- ਰਘਵਿੰਦਰ ਸਿੰਘ ਧੂਲਕਾ
Punjab News –
ਜਨਵਰੀ ਤੇ ਜੁਲਾਈ ਮਹੀਨੇ ਵਿੱਚ ਮਿਲਣ ਵਾਲਾ ਮਹਿੰਗਾਈ ਭੱਤਾ ਹੁਣ ਇੱਕ ਸਵਾਲ ਬਣ ਗਿਆ ਹੈ। 13% ਮਹਿੰਗਾਈ ਭੱਤਾ ਪੰਜਾਬ ਦੇ ਮੁਲਾਜ਼ਮਾਂ ਦਾ ਪੈਂਡਿੰਗ ਹੋਣ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।
ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰੱਖੜੀ ਵਰਗੇ ਤਿਉਹਾਰ ਤੇ ਮੁਲਾਜ਼ਮਾਂ ਦੀ ਪੇਂਡੂ ਭੱਤੇ ਦੀ ਕਿਸ ਜਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਕੀਮਤਾਂ ਦੇ ਰੇਟ ਅਸਮਾਨ ਨੂੰ ਛੂ ਰਹੇ ਹਨ।
ਜਥੇਬੰਦੀ ਪੰਜਾਬ ਦੇ ਜੁਆਇੰਟ ਸਕੱਤਰ ਰਾਕੇਸ਼ ਗੋਇਲ ਬਰੇਟਾ, ਸੂਬਾ ਪ੍ਰਚਾਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀ ਮਸਲਿਆਂ ਨੂੰ ਹੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਪੇਂਡੂ ਭੱਤਾ, ਏ ਸੀ ਪੀ ਸਕੀਮ ਨੂੰ ਮੁੜ ਲਾਗੂ ਕਰਨ ਸਬੰਧੀ ਹੋਰ ਮੁਲਾਜ਼ਮਾਂ ਦੇ ਕਿੰਨੇ ਹੀ ਮਸਲੇ ਪੈਂਡਿੰਗ ਪਏ ਹਨ। ਉਹਨਾਂ ਕਿਹਾ ਕਿ ਜੇਕਰ ਇਹਨਾਂ ਮਸਲਿਆਂ ਦੇ ਹੱਲ ਨੂੰ ਲੈ ਕੇ ਸਰਕਾਰ ਕੋਈ ਮਸਲਾ ਹੱਲ ਨਹੀਂ ਕਰਦੀ ਤਾਂ
ਮਜਬੂਰਨ ਸੰਘਰਸ਼ ਆਰੰਭਿਆ ਜਾਵੇਗਾ।
ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰਘਵਿੰਦਰ ਸਿੰਘ ਧੂਲਕਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਸਲੇ ਹੱਲ ਨਾ ਹੋਏ ਤਾਂ 13 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਮਾਰਚ ਕੀਤਾ ਜਾਵੇਗਾ।

