ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ
ਚੰਡੀਗੜ੍ਹ
ਕੈਬਨਿਟ ਮੰਤਰੀ ਹਰਜੋਤ ਸਿੰਘ ਅੱਜ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਨੂੰ ਸਵੀਕਾਰ ਕੀਤਾ।
ਇਸ ਉਪਰੰਤ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਰਜੋਤ ਬੈਂਸ ਨੂੰ ਤਨਖਾਹੀਆ ਕਰਾਰ ਐਲਾਨਿਆ ਅਤੇ ਸਜ਼ਾ ਵੀ ਸੁਣਾਈ। ਜਥੇਦਾਰ ਨੇ ਹਰਜੋਤ ਬੈਂਸ ਨੂੰ ਸਜ਼ਾ ਲਾਉਂਦੇ ਹੋਏ ਕਿਹਾ ਕਿ ਉਹ (ਹਰਜੋਤ ਬੈਂਸ) ਅੱਜ ਹੀ ਹੁਣੇ ਹੀ, 9ਵੇਂ ਪਾਤਸ਼ਾਹ ਤੋਂ ਗੁਰੂ ਕੇ ਮਹਿਲ ਤੱਕ ਤੁਰ ਕੇ ਜਾਣਗੇ।
ਇਸ ਤੋਂ ਇਲਾਵਾ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ ਅਤੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਵੀ 100 ਮੀਟਰ ਤੁਰਕੇ ਜਾਣਗੇ ਅਤੇ ਲੋੜੀਂਦੇ ਕਾਰਜਾਂ ਦਾ ਪ੍ਰਬੰਧ ਕਰਨਗੇ।
ਇਸ ਦੇ ਨਾਲ ਹੀ ਇਨ੍ਹਾਂ ਧਾਰਮਿਕ ਸਥਾਨਾਂ ਵੱਲ ਜਾਣ ਵਾਲੇ ਰਸਤਿਆਂ ਨੂੰ ਠੀਕ ਕਰਵਾਉਣਗੇ। ਹਰਜੋਤ ਬੈਂਸ ਨੂੰ ਗੁਰਦੁਆਰਾ ਸ਼੍ਰੀ ਸੀਸਗੰਜ ਸਾਹਿਬ ਵਿਖੇ ਵੀ ਜਾਣ ਲਈ ਜਥੇਦਾਰ ਵੱਲੋਂ ਕਿਹਾ ਗਿਆ ਹੈ। ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹਰਜੋਤ ਬੈਂਸ ਦੋ ਦਿਨ ਜੋੜਾਘਰ ਵਿੱਚ ਸੇਵਾ ਕਰਨਗੇ ਅਤੇ 1100 ਰੁਪਏ ਦੀ ਦੇਗ ਕਰਵਾਉਣਗੇ।

