ਡੈਮੋਕ੍ਰੇਟਿਕ ਟੀਚਰਜ਼ ਫਰੰਟ ਮਾਲੇਰਕੋਟਲਾ ਦੀ ਸਰਬ ਸੰਮਤੀ ਨਾਲ ਹੋਈ 19 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ
ਵਿਕਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਮੁੱਖ ਅਧਿਆਪਕ ਗੁਰਜੰਟ ਸਿੰਘ ਲਾਂਗੜ੍ਹੀਆ ਮੁੜ ਚੁਣੇ ਗਏ ਜਨਰਲ ਸਕੱਤਰ
ਪੰਜਾਬ ਨੈੱਟਵਰਕ, ਮਾਲੇਰਕੋਟਲਾ:
ਅੱਜ ਸਥਾਨਕ ਕਾਰਨੈਟ ਕੇਫੈ ਮਾਲੇਰਕੋਟਲਾ ਵਿਖੇ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਜਿਲ੍ਹਾ ਮਾਲੇਰਕੋਟਲਾ ਦਾ ਸਲਾਨਾ ਚੋਣ ਇਜਲਾਸ ਕਰਵਾਇਆ ਗਿਆ। ਇਸ ਇਜਲਾਸ ਵਿਚ ਹਰਦੀਪ ਸਿੰਘ ਟੋਡਰਪਰ ਸੂਬਾ ਸਕੱਤਰ ਨੇ ਨਵੀਂ ਸਿੱਖਿਆ ਨੀਤੀ 2020 ਦੀ ਪੜਚੋਲ ਕਰਨ ਦੇ ਨਾਲ ਨਾਲ ਸਰਕਾਰ ਦੁਆਰਾ ਕੀਤੇ ਜਾ ਰਹੇ ਮਾਰੂ ਹਮਲਿਆ ਤੇ ਨੱਥ ਪਾਉਣ ਲਈ ਜਥੇਬੰਦਕ ਹੋਣ ਦਾ ਅਹਿਦ ਲਿਆ।
ਰੁਪਿੰਦਰ ਸਿੰਘ ਆਗੂ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਦਿੱਤਾ ਗਿਆ ਭਰਾਤਰੀ ਸੰਦੇਸ਼। ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਜਲਾਸ ਵਿੱਚ ਪਹੁੰਚੇ ਅਧਿਆਪਕਾ ਨੂੰ ਜਥੇਬੰਦੀ ਨਾਲ ਜੁੜਨ ਅਤੇ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਏਕਤਾ ਬਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਤੇ ਭਰਾਤਰੀ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਹਥਨ,ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਤੋਲੇਵਾਲ ਆਪਣੇ ਸਾਥੀਆਂ ਨਾਲ ਹਾਜ਼ਰ ਰਹੇ। ਜਥੇਬੰਦੀ ਦੀ ਜਿਲ੍ਹਾ ਇਕਾਈ ਦੀ ਚੋਣ ਸਮੇਂ ਡੇਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਸੂਬਾ ਸਕੱਤਰ ਹਰਦੀਪ ਸਿੰਘ ਟੋਡਰਪੁਰ ਅਤੇ ਰਘਬੀਰ ਸਿੰਘ ਭਵਾਨੀਗੜ ਵੱਲੋ ਚੋਣ ਆਬਜ਼ਰਬਰ ਦੀ ਭੂਮਿਕਾ ਨਿਭਾਈ ਗਈ। ਚੁਣੀ ਹੋਈ ਕਮੇਟੀ ਇਸ ਤਰ੍ਹਾਂ ਹੈ:-
ਮੁਹੰਮਦ ਅਖਤਰ ਵਿੱਤ ਸਕੱਤਰ, ਇੰਦਰਜੀਤ ਸਿੰਘ ਪ੍ਰੈੱਸ ਸਕੱਤਰ, ਧਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਮੀਤ ਪ੍ਰਧਾਨ, ਸਤਨਾਮ ਸਿੰਘ ਮੀਤ ਪ੍ਰਧਾਨ, ਗੁਰਮੀਤ ਸਿੰਘ ਔਲਖ ਸਿੰਘ ਮੀਤ ਪ੍ਰਧਾਨ, ਜਤਿੰਦਰ ਸਿੰਘ ਮੀਤ ਪ੍ਰਧਾਨ, ਅੰਮ੍ਰਿਤ ਸਿੰਘ, ਪ੍ਰਭਜੋਤ ਸਿੰਘ, ਲਖਵਿੰਦਰ ਸਿੰਘ, ਅਰਸ਼ਦ ਸ਼ਰੀਫ਼, ਮੁੰਹਮਦ ਅਨਸ, ਸੰਦੀਪ ਸਿੰਘ, ਗਗਨਦੀਪ ਸਿੰਘ, ਸੁਖਜੀਤ ਸਿੰਘ ਅਤੇ ਮਨਜੀਤ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਚੁਣੇ ਗਏ।ਇਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ ਵੱਖ ਬਲਾਕਾਂ ਦੇ ਚੁਣੇ ਗਏ ਸਾਰੇ ਬਲਾਕ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਰਹੇ।