ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦੇ ਪਹਿਲੇ ਦਿਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ
Ferozepur News: ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਮ.ਐੱਲ.ਐੱਮ. ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ।
ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਕਲਾ ਉਤਸਵ ਨੋਡਲ ਅਫ਼ਸਰ ਸ਼੍ਰੀ ਅਸ਼ਵਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਕਰਵਾਏ ਗਏ।
ਇਸ ਮੌਕੇ ਕਲਾ ਉਤਸਵ ਨੋਡਲ ਅਫ਼ਸਰ ਸ਼੍ਰੀ ਅਸ਼ਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਦੇ ਕਲਾ ਉਤਸਵ ਮੁਕਾਬਲਿਆਂ ਵਿੱਚਡਰਾਇੰਗ / ਪੇਂਟਿੰਗ, ਖਿਡਾਉਣੇ ਬਣਾਉਣਾ, ਮੂਰਤੀਆਂ ਬਣਾਉਣਾ ਖਿਡੌਣੇ ਬਣਾਉਣਾ( ਇਕੱਲੇ)ਖਿਡੌਣੇ ਬਣਾਉਣਾ ਮੂਰਤੀਆਂ ਬਣਾਉਣਾ (ਗਰੁੱਪ), ਤਾਲੀ ਸਾਜ਼ (ਇਕੱਲੇ) , ਤੰਤੀ ਸਾਜ਼ (ਇਕੱਲੇ) ਸਾਜ਼ ਵਜਾਉਣੇ (ਗਰੁੱਪ) , ਡਰਾਮਾ/ ਨਾਟਕ, ਪਰੰਪਰਾ ਕਹਾਣੀਵਾਦਕ ਦੇ ਮੁਕਾਬਲੇ ਕਰਵਾਏ ਗਏ ਅਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਉਨ੍ਹਾਂ ਕਿਹਾ ਕਿ ਅੱਜ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਦੇ ਮੁਕਾਬਲੇ ਕੱਲ੍ਹ ਕਰਵਾਏ ਜਾਣਗੇ। ਇਸ ਮੌਕੇ ਸਰਬਜੀਤ ਕੌਰ, ਰਜਨੀ ਜੱਗਾ, ਕਮਲੇਸ਼ ਕੁਮਾਰੀ, ਸ਼ਿਵਾਨੀ ਸੇਠੀ, ਗੁਰਚਰਨ ਸਿੰਘ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ, ਅਮਿਤ ਨਾਰੰਗ, ਤਜਿੰਦਰ ਕੁਮਾਰ, ਸੁਰਿੰਦਰ ਕੁਮਾਰ, ਸ਼ਵੇਤਾ ਗੋਇਲ, ਇੰਦਰਦੀਪ ਸਿੰਘ, ਵਰਿੰਦਰ ਸਿੰਘ, ਦੀਪਕ ਮਾਠਪਾਲ, ਸੰਦੀਪ ਬੱਬਰ, ਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘ, ਸੁਮਿਤ ਪਾਲ ਸਿੰਘ, ਸ਼ਾਲੂ, ਸੰਦੀਪ ਕੁਮਾਰ, ਸੁਖਜਿੰਦਰ ਸਿੰਘ, ਜਗਤਾਰ ਸਿੰਘ ਸੋਖੀ ਨੇ ਯੋਗਦਾਨ ਪਾਇਆ।

