ਹੜ੍ਹਾਂ ਦਾ ਖ਼ਤਰਾ; ਕਿਸਾਨਾਂ ਦੀਆਂ ਫ਼ਸਲਾਂ ਡੁੱਬੀਆਂ, ਡੈਮ ਤੋਂ ਬਿਨ੍ਹਾਂ ਸੂਚਨਾ ਦਿੱਤੇ ਪ੍ਰਸਾਸ਼ਨ ਨੇ ਛੱਡਿਆ ਪਾਣੀ
ਤਰਨਤਾਰਨ
ਤਰਨਤਾਰਨ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿੱਚ ਡੁੱਬਣ ਕਾਰਨ ਭਾਰੀ ਨੁਕਸਾਨ ਹੋਇਆ ਹੈ।
ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਬਿਨ੍ਹਾਂ ਕਿਸੇ ਸੂਚਨਾ ਦਿੱਤੇ ਹਰੀਕੇ ਹੈੱਡ ਤੋਂ ਪਾਣੀ ਛੱਡਿਆ ਗਿਆ, ਜਿਸ ਕਾਰਨ ਝੋਨੇ ਅਤੇ ਹੋਰ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ।
ਗੁੱਸੇ ਵਿੱਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦੇਵੇ ਅਤੇ ਅਜਿਹੀ ਲਾਪਰਵਾਹੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।
ਕਿਸਾਨ ਨੇਤਾਵਾਂ ਨੇ ਕਿਹਾ, “ਪ੍ਰਸਾਸ਼ਨ ਦੀ ਅਣਗਹਿਲੀ ਕਾਰਨ ਬਰਬਾਦ ਹੋ ਗਈਆਂ ਹਨ, ਸਾਨੂੰ ਤੁਰੰਤ ਸਰਕਾਰ ਮੁਆਵਜ਼ਾ ਦੇਵੇ।”
ਹਾਲਾਂਕਿ ਪ੍ਰਸ਼ਾਸਨ ਨੇ ਅਜੇ ਤੱਕ ਇਸ ਮਾਮਲੇ ’ਤੇ ਕੋਈ ਅਧਿਕਾਰਤ ਬਿਆਨ ਨਹੀਂ ਜਾਰੀ ਕੀਤਾ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

