ਅਖੌਤੀ ‘ਸਿੱਖਿਆ ਕ੍ਰਾਂਤੀ’ ਦਾ ਪਰਦਾਫਾਸ਼: ਸਕੂਲ ‘ਚ ਅਧਿਆਪਕਾ ਨੂੰ ਨਜ਼ਰਬੰਦ ਕਰਨਾ ਸਰਕਾਰ ਦਾ ਸ਼ਰਮਨਾਕ ਕਾਰਾ- ਡੀਟੀਐਫ਼

All Latest NewsNews FlashPunjab News

 

Punjab News- ਪੰਜਾਬ ਨੂੰ ‘ਪੁਲਿਸ ਸਟੇਟ’ ਬਣਾਉਣ ਦੀ ਹਕੀਕਤ ਪਈ ਅਖੌਤੀ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ‘ਤੇ ਭਾਰੀ

Punjab News- ਕੱਚੇ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਅਧੀਨ ਰੈਗੂਲਰ ਕਰਨ ਦੀ ਥਾਂ ਪੁਲਿਸੀਆ ਡੰਡੇ ਨਾਲ ਦਬਾਉਣਾ ਨਿਖੇਧੀ ਯੋਗ-ਵਿਕਰਮਦੇਵ /ਕੌੜਿਆਂਵਾਲੀ /ਹਰਾਜ

Punjab News- ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸ਼ਹੀਦ ਕਿਰਨਜੀਤ ਕੌਰ ਪ੍ਰੀ ਪ੍ਰਾਇਮਰੀ ਐਸੋਸੀਏਟ ਅਧਿਆਪਕ ਆਗੂ ਵੀਰਪਾਲ ਕੌਰ ਸਿਧਾਣਾ ਨੂੰ ਸਕੂਲ ਵਿਖੇ ਲਗਪਗ ਛੇ ਘੰਟੇ ਨਜਰਬੰਦ ਕਰਕੇ ਰੱਖਿਆ ਅਤੇ ਇਸ ਤੋਂ ਪਹਿਲਾਂ ਉਸ ਦੇ ਘਰ ਅਤੇ ਨਾਨਕੇ ਪਿੰਡ ਜਿੱਥੇ ਉਹ ਕੁਝ ਸਾਲ ਪਹਿਲਾਂ ਰਹਿੰਦੀ ਸੀ, ਰਾਤ ਵੇਲੇ ਛਾਪੇਮਾਰੀ ਕੀਤੀ ਗਈ। ਉਸ ਦੇ ਘਰ ਤੋਂ ਸਕੂਲ ਤੱਕ ਪੁਲਿਸ ਉਸ ਦੇ ਨਾਲ ਗਈ ਅਤੇ ਸਕੂਲ ਵਿੱਚ ਪੂਰਾ ਦਿਨ ਆਗੂ ਤੇ ਨਿਗਰਾਨੀ ਵਜੋਂ ਮੌਜੂਦ ਰਹੀ।

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਨੇ ਇਸ ਨੂੰ ਲਗਾਤਾਰ ਪੁਲਿਸ ਸਟੇਟ ਬਣਾਉਣ ਵੱਲ ਵਧਦੇ ਕਦਮਾਂ ਦਾ ਪਰਛਾਵਾਂ ਸਕੂਲਾਂ ਦੇ ਵਿਦਿਅਕ ਮਾਹੌਲ ਅਤੇ ਬਾਲ ਮਾਨਸਿਕਤਾ ‘ਤੇ ਪਾਉਣ ਵਾਲਾ ਪੰਜਾਬ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਸ਼ਰਮਨਾਕ ਕਾਰਾ ਦੱਸਿਆ ਹੈ। ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਦੀ ਸ਼ਹਿ ਉਪਰ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੀ ਕਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਪਣੇ ਵਾਅਦੇ ਅਨੁਸਾਰ ਜ਼ੇਕਰ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰ ਦਿੰਦੀ ਤਾਂ ਅੱਜ ਉਹਨਾਂ ਨੂੰ ਨਜ਼ਰਬੰਦ ਕਰਨ ਦੀ ਨੌਬਤ ਨਹੀਂ ਸੀ ਆਉਣੀ।

ਪ੍ਰੰਤੂ ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਬਾਕੀ ਹਿੱਸੇ ਦੀਆਂ ਮੰਗਾਂ ਤੋਂ ਮੁਨਕਰ ਹੋਈ ਹੈ, ਮੁਲਾਜ਼ਮ ਮੰਗਾ ‘ਤੋਂ ਵੀ ਭੱਜ ਚੁੱਕੀ ਹੈ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਝੂਠੇ ਪ੍ਰਚਾਰ ਤਹਿਤ ਕਰੋੜਾਂ ਰੁਪਏ ਦੇ ਇਸ਼ਤਿਹਾਰ ਪੂਰੇ ਪੰਜਾਬ ਵਿੱਚ ਲਗਵਾਏ ਪਰ ਅੱਜ ਤੱਕ ਇਕ ਵੀ ਅਧਿਆਪਕ ਪੱਕਾ ਨਹੀਂ ਕੀਤਾ ਉਲਟਾ ਸੰਘਰਸ਼ ਕਰ ਰਹੇ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਨੀਤੀ ‘ਤੇ ਕੰਮ ਕਰਦੇ ਹੋਏ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਵਿੱਚ ਲੱਗੀ ਹੋਈ ਹੈ।

ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸਨ, ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਮਲਕੀਤ ਸਿੰਘ ਹਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਲਗਾਤਾਰ ਪੰਜਾਬ ਵਿੱਚ “ਸਿੱਖਿਆ ਕ੍ਰਾਂਤੀ” ਦਾ ਢਿੰਡੋਰਾ ਪਿੱਟ ਰਹੀ ਹੈ, ਦੂਸਰੇ ਪਾਸੇ ਸਕੂਲਾਂ ਵਿੱਚ ਪੁਲਿਸ ਭੇਜ ਕੇ ਅਧਿਆਪਕਾਂ ਨੂੰ ਨਜਰਬੰਦ ਕੀਤਾ ਜਾ ਰਿਹਾ ਹੈ ਅਤੇ ਬਾਲ ਮਨ੍ਹਾ ਉਪਰ ਪੁਲਿਸ ਦੀ ਦਹਿਸ਼ਤ ਪਾਈ ਜਾ ਰਹੀ ਹੈ।

ਜੱਥੇਬੰਦੀ ਦੇ ਆਗੂਆਂ ਵਲੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਉਪਰ ਦਹਿਸ਼ਤ ਪਾਉਣ ਦੀ ਥਾਂ ਤੇ ਉਹਨਾਂ ਨੂੰ ਰੈਗੂਲਰ ਕਰੇ ਅਤੇ ਬਾਕੀ ਮੁਲਾਜ਼ਮ ਮੰਗਾਂ ਨੂੰ ਹੱਲ ਕਰਨ ਵੱਲ ਵਧੇ ਨਹੀਂ ਤਾਂ ਸੰਘਰਸ਼ ਹੋਰ ਤਿੱਖੇ ਹੋਣਗੇ। ਇਸ ਮੌਕੇ ਅਮਿਤ ਕੁਮਾਰ ,ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਖੋਸਾ, ਦਵਿੰਦਰ ਨਾਥ ,ਸਵਰਨ ਸਿੰਘ ਜੋਸਨ, ਸੰਦੀਪ ਕੁਮਾਰ ਮੱਖੂ, ਮਨੋਜ ਕੁਮਾਰ, ਨਰਿੰਦਰ ਸਿੰਘ ਜੰਮੂ, ਬਲਜਿੰਦਰ ਸਿੰਘ, ਇੰਦਰ ਸਿੰਘ ,ਸੰਦੀਪ ਕੁਮਾਰ, ਅਸ਼ਵਿੰਦਰ ਸਿੰਘ ਬਰਾੜ, ਲਖਵਿੰਦਰ ਸਿੰਘ,ਵਰਿੰਦਰਪਾਲ ਸਿੰਘ ਖਾਲਸਾ, ਅਰਵਿੰਦ ਗਰਗ, ਅਨਿਲ ਧਵਨ, ਹਰਜਿੰਦਰ ਸਿੰਘ ਜਨੇਰ, ਰਾਜੇਸ਼ ਕੁਮਾਰ, ਸੁਮਿਤ ਕੁਮਾਰ, ਹਿਰਦੇ ਨੰਦ,ਯੋਗੇਸ਼ ਨਈਅਰ ਆਦਿ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *