ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ; ਸਰਕਾਰ ਵੱਲੋਂ ਐਮਰਜੈਂਸੀ ਕੰਟਰੋਲ ਰੂਮ ਸਥਾਪਤ- ਮੁਸੀਬਤ ਸਮੇਂ ਇਨ੍ਹਾਂ ਨੰਬਰਾਂ ਤੇ ਮਿਲਾਓ ਫ਼ੋਨ
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ
ਕਿਹਾ, ਪੰਜਾਬ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ ਤੌਰ ‘ਤੇ ਕਾਰਜਸ਼ੀਲ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀਆਂ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਹਨ ਅਤੇ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਕੰਟਰੋਲ ਰੂਮ ਸਰਗਰਮ ਹਨ, ਐਮਰਜੈਂਸੀ ਰਿਸਪਾਂਸ ਟੀਮਾਂ ਅਲਰਟ ’ਤੇ ਹਨ ਅਤੇ ਹੜ੍ਹ ਸੰਭਾਵੀ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਪ੍ਰਣਾਲੀਆਂ ਦੀ ਨਿਰੰਤਰ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਹੜ੍ਹ ਸਬੰਧੀ ਭਵਿੱਖਬਾਣੀ ਲਈ ਉੱਨਤ ਪ੍ਰਣਾਲੀਆਂ ਅਤੇ ਅਗਾਊਂ ਚੇਤਾਵਨੀ ਵਿਧੀਆਂ ਲਾਗੂ ਕੀਤੀਆਂ ਗਈਆਂ ਹਨ। ਹੜ੍ਹ ਦੀ ਸਥਿਤੀ ਵਿੱਚ ਤੁਰੰਤ ਤਾਲਮੇਲ ਲਈ ਜੂਨੀਅਰ ਇੰਜੀਨੀਅਰ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਜ਼ਿਲ੍ਹਾ-ਪੰਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਐਮਰਜੈਂਸੀ ਕੰਟਰੋਲ ਰੂਮ ਸਥਾਪਤ
ਕੰਟਰੋਲ ਰੂਮਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਪਠਾਨਕੋਟ ਕੰਟਰੋਲ ਰੂਮ ਨੰ. 01862-346944, ਅੰਮ੍ਰਿਤਸਰ ਕੰਟਰੋਲ ਰੂਮ ਨੰ. 01832-229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਲੁਧਿਆਣਾ ਕੰਟਰੋਲ ਰੂਮ ਨੰ. 0161-2520232, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਮਾਨਸਾ ਕੰਟਰੋਲ ਰੂਮ ਨੰ. 01652-229082, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਮੋਹਾਲੀ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153 ਅਤੇ 01638-260555, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਸਥਾਪਤ ਕੀਤੇ ਗਏ ਹਨ।

