ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੀ ਚੋਣ ਨੂੰ ਹਾਈਕੋਰਟ ‘ਚ ਚੈਲੰਜ (ਵੇਖੋ ਵੀਡੀਓ)
Big News: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਹਾਈਕੋਰਟ ਵਿੱਚ ਚੈਲੰਜ ਕੀਤਾ ਗਿਆ ਹੈ। ਇਸ ਸਬੰਧੀ ਲੁਧਿਆਣਾ ਦੇ ਰਹਿਣ ਵਾਲੇ ਜਸਵਿੰਦਰ ਮੱਲੀ ਦੇ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਕਈ ਦੋਸ਼ ਲਗਾਏ ਹਨ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੰਤਰੀ ਸੰਜੀਵ ਅਰੋੜਾ ਨੇ ਚੋਣ ਕਮਿਸ਼ਨ ਤੋਂ ਜਾਣਕਾਰੀਆਂ ਲੁਕਾਈਆਂ ਹਨ। ਇਸ ਦੇ ਨਾਲ ਹੀ ਪਟੀਸ਼ਨ ਦਾਖ਼ਲ ਕਰਕੇ ਚੋਣ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਇਸ ਪਟੀਸ਼ਨ ਤੇ ਹੁਣ ਹਾਈਕੋਰਟ ਵਿੱਚ 13 ਅਗਸਤ ਨੂੰ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਸੰਜੀਵ ਅਰੋੜਾ, ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸਨ।
ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਕੇ ਲੁਧਿਆਣਾ ਪੱਛਮੀ ਹਲਕੇ ਤੋਂ ਜਿਮਨੀ ਚੋਣ ਲੜੀ ਸੀ ਅਤੇ ਉਹ ਵਿਧਾਇਕ ਬਣੇ ਸਨ।
ਵਿਧਾਇਕ ਬਨਣ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੁਗਾਉਂਦੇ ਹੋਏ, ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ। ,


Pingback: US Breaking: ਫ਼ੌਜ ਦੇ ਟਿਕਾਣਿਆਂ 'ਤੇ ਹਮਲਾ, 5 ਸੈਨਿਕਾਂ ਦੀ ਮੌਤ