US Breaking: ਫ਼ੌਜ ਦੇ ਟਿਕਾਣਿਆਂ ‘ਤੇ ਹਮਲਾ, 5 ਸੈਨਿਕਾਂ ਦੀ ਮੌਤ
US Breaking: ਬੁੱਧਵਾਰ ਨੂੰ ਅਮਰੀਕਾ ਦੇ ਜਾਰਜੀਆ ਵਿੱਚ ਸਥਿਤ ਫੌਜੀ ਦੇ ਟਿਕਾਣਿਆਂ ‘ਤੇ ਹੋਈ ਗੋਲੀਬਾਰੀ ਦੀ ਘਟਨਾ ਕਾਰਨ ਹੜਕੰਪ ਮਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਅਮਰੀਕੀ ਫੌਜ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਸੂਤਰਾਂ ਅਨੁਸਾਰ ਗੋਲੀਬਾਰੀ ਵਿੱਚ 5 ਸੈਨਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਅਮਰੀਕੀ ਫੌਜ ਨੇ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਹੈ।
ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੀ ਚੋਣ ਨੂੰ ਹਾਈਕੋਰਟ ‘ਚ ਚੈਲੰਜ (ਵੇਖੋ ਵੀਡੀਓ)
ਫੋਰਟ ਸਟੀਵਰਟ ਅਮਰੀਕਾ ਦਾ ਸਭ ਤੋਂ ਵੱਡਾ ਫੌਜੀ ਅੱਡਾ
ਜਾਰਜੀਆ ਵਿੱਚ ਅਮਰੀਕਾ ਦੇ ਸਭ ਤੋਂ ਵੱਡੇ ਫੌਜੀ ਅੱਡੇ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ।
ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਰਜੀਆ ਵਿੱਚ ਫੋਰਟ ਸਟੀਵਰਟ ਅਮਰੀਕੀ ਫੌਜ ਦਾ ਸਭ ਤੋਂ ਵੱਡਾ ਅੱਡਾ ਹੈ।
ਫੌਜ ਦੇ ਬੁਲਾਰੇ ਲੈਫਟੀਨੈਂਟ ਕਰਨਲ ਏਂਜਲ ਟੋਮਕੋ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ।
ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫੌਜ ਉਨ੍ਹਾਂ ਦੀ ਭਾਲ ਕਰ ਰਹੀ ਹੈ।

