Breaking News: ਪੰਜਾਬ ਨੂੰ ਦਹਿਲਾਉਣ ਦੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦੀ ਏਰੀਏ ‘ਚੋਂ IED ਬਰਾਮਦ
Breaking News: ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। AGTF ਨੇ ਤਰਨਤਾਰਨ ਇਲਾਕੇ ਵਿੱਚੋਂ ਆਈਈਡੀ ਬਰਮਾਦ ਕੀਤੀ ਹੈ।
ਡੀਜੀਪੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਤਹਿਤ ਕਾਰਵਾਈ ਕਰਦਿਆਂ ਹੋਇਆ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਪਾਕਿਸਤਾਨ ਦੀ ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਲਖਬੀਰ ਉਰਫ ਲੰਡਾ ਦੁਆਰਾ ਰਚੀ ਗਈ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।
In an intelligence-led operation, the Anti-Gangster Task Force (#AGTF) Punjab successfully foiled a major terror plot orchestrated by Pak based Babbar Khalsa International (BKI) operative Harwinder Rinda and Terrorist Lakhbir @ Landa backed by #Pakistan’s ISI.
Acting on credible… pic.twitter.com/h6hVPvNqlL
— DGP Punjab Police (@DGPPunjabPolice) August 7, 2025
ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, AGTF ਨੇ ਤਰਨਤਾਰਨ ਪੁਲਿਸ ਦੇ ਨਾਲ ਮਿਲ ਕੇ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਸ ਤੋਂ ਪਹਿਲਾਂ ਕਿ ਆਈਈਡੀ ਹਰਵਿੰਦਰ ਉਰਫ ਰਿੰਦਾ ਦੇ ਸਾਥੀਆਂ ਤੱਕ ਪਹੁੰਚ ਸਕੇ, ਉਸ ਤੋਂ ਪਹਿਲਾਂ ਹੀ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) AGTF ਨੇ ਬਰਾਮਦ ਕੀਤੀ ਗਈ।
IED ਨੂੰ ਨਿਯੰਤਰਿਤ ਵਿਸਫੋਟਕ ਲਈ ਸਾਵਧਾਨੀ ਨਾਲ ਇੱਕ ਸੁਰੱਖਿਅਤ ਜਗ੍ਹਾ ‘ਤੇ ਲਿਜਾਇਆ ਗਿਆ, ਜਿੱਥੇ ਸਾਂਝੇ ਯਤਨਾਂ ਵਿੱਚ ਇਸਨੂੰ ਨਸ਼ਟ ਕਰ ਦਿੱਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਿਰਹਾਲੀ ਵਿਖੇ ਵਿਸਫੋਟਕ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

