ਭ੍ਰਿਸ਼ਟਾਚਾਰ ਰੋਕਣ ਲਈ ਮੁੱਖ ਮੰਤਰੀ ਤੋਂ ਅਧਿਆਪਕ ਬਦਲੀ ਨੀਤੀ ਪਾਰਦਰਸ਼ਤਾ ਨਾਲ ਲਾਗੂ ਕਰਵਾਉਣ ਦੀ ਮੰਗ

All Latest NewsNews FlashPunjab NewsTop BreakingTOP STORIES

 

ਪਰਮਜੀਤ ਢਾਬਾਂ, ਜਲਾਲਾਬਾਦ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ ਅਤੇ ਅਮਨਬੀਰ ਸਿੰਘ ਗੁਰਾਇਆ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਲੰਬੇ ਸੰਘਰਸ਼ ਨਾਲ ਹੋਂਦ ਵਿੱਚ ਆਈ ਅਧਿਆਪਕ ਬਦਲੀ ਨੀਤੀ ਨੂੰ ਸਿੱਖਿਆ ਵਿਭਾਗ ਹੀ ਤੋੜ ਮਰੋੜ ਕੇ ਲਾਗੂ ਕਰ ਰਿਹਾ ਹੈ।

ਪੀਟੀਆਈ ਅਧਿਆਪਕਾਂ ਦੀਆਂ ਭਰੀਆਂ ਪੋਸਟਾਂ ਨੂੰ ਖਾਲੀ ਦਰਸਾਇਆ ਜਾ ਰਿਹਾ ਹੈ ਅਤੇ ਸੀਐਚਟੀ ਦੀ ਪੋਸਟ ਨੂੰ ਐਚਟੀ ਦੀ ਪੋਸਟ ਦਰਸਾਇਆ ਜਾ ਰਿਹਾ ਹੈ।

ਇਸ ਨਾਲ ਜਿਥੇ ਵਿਭਾਗ ਅਧਿਆਪਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਰਿਹਾ ਹੈ, ਉਥੇ ਹੀ ਅਧਿਆਪਕ ਬਦਲੀ ਨੀਤੀ ਦੀ ਪਾਰਦਰਸ਼ਤਾ ਨੂੰ ਵੀ ਖਤਮ ਕਰ ਰਿਹਾ ਹੈ। ਜਿਸ ਨਾਲ ਅਧਿਆਪਕ ਬਦਲੀ ਨੀਤੀ ਨੂੰ ਗੈਰ ਪ੍ਰਸੰਗਕ ਬਣਾ ਕੇ ਅਧਿਆਪਕਾਂ ਨੂੰ ਬਦਲੀਆਂ ਲਈ ਪਹਿਲਾਂ ਵਾਂਗ ਰਾਜਨੀਤਿਕ ਲੋਕਾਂ ਦੀ ਸ਼ਰਨ ਵਿੱਚ ਭੇਜਣ ਅਤੇ ਵੱਡਾ ਭ੍ਰਿਸ਼ਟਾਚਾਰ ਕਰਨ ਦੀ ਸ਼ਾਤਰਾਨਾ ਚਾਲ ਚੱਲੀ ਜਾ ਰਹੀ ਹੈ।

ਜਿਸ ਦੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨੇ ਸਖਤ ਵਿਰੋਧਤਾ ਕਰਦਿਆਂ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਅਧਿਆਪਕ ਬਦਲੀ ਨੀਤੀ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨ ਲਈ ਬਦਲੀਆਂ ਲਈ ਅਧਿਆਪਕਾਂ ਦੀ ਮੈਰਿਟ ਅੰਕ ਸੂਚੀ ਜਾਰੀ ਕਰਨ ਅਤੇ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਹੀ ਪੋਸਟਾਂ ਨੂੰ ਸਟੇਸ਼ਨ ਚੋਣ ਲਈ ਦਰਸਾਉਣ ਦੀ ਮੰਗ ਕੀਤੀ।

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਅਧਿਆਪਕ ਤਬਾਦਲਾਾ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਅਤੇ ਬਦਲੀਆਂ ਵਿੱਚ ਵੱਡੇ ਭਰਿਸ਼ਟਾਚਾਰ ਲਈ ਖੋਲ੍ਹੇ ਜਾ ਰਹੇ ਦਰਵਾਜੇ ਨੂੰ ਰੋਕਣ ਦੀ ਮੰਗ ਕੀਤੀ।

 

Media PBN Staff

Media PBN Staff

Leave a Reply

Your email address will not be published. Required fields are marked *