ਵੱਡੀ ਖ਼ਬਰ: ਸੁਖਪਾਲ ਖ਼ਹਿਰਾ ਦਾ ਸਾਬਕਾ ਪੀਐਸਓ ਗ੍ਰਿਫਤਾਰ
Punjab News: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦਾ ਸਾਬਕਾ ਪੀਐਸਓ ਜੋਗਾ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਇਹ ਹੈ ਕਿ ਪੁਲਿਸ ਨੇ ਉਸਨੂੰ ਦਿੱਲੀ ਹਵਾਈ ਅੱਗੇ ਤੋਂ ਕਾਬੂ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਿਕ, ਇਹ ਕਾਰਵਾਈ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਮਾਮਲਾ ਦੱਸਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਜੋਗਾ ਸਿੰਘ ਫਾਜ਼ਿਲਕਾ ਪੁਲਿਸ ਨੂੰ ਸਾਲ 2015 ਦੇ ਦਰਜ ਇੱਕ ਨਸ਼ਾ ਤਸਕਰੀ ਮਾਮਲੇ ਦੇ ਮਾਮਲੇ ’ਚ ਲੋੜੀਂਦਾ ਸੀ।
ਫਾਜ਼ਿਲਕਾ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਣੇ 9 ਜਣਿਆਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਪੁਲਿਸ ਦਾਅਵੇ ਮੁਤਾਬਿਕ ਹੈਰੋਇਨ , ਸੋਨੇ ਦੇ ਬਿਸਕੁਟ, ਪਾਕਿਸਤਾਨੀ ਸਿਮ ਤੇ ਇਕ ਟਾਟਾ ਸਫ਼ਰੀ ਗੱਡੀ ਬਰਾਮਦ ਹੋਈ ਸੀ। ਪੁਲਿਸ ਮੁਤਾਬਿਕ ਜੋਗਾ ਸਿੰਘ ਦਾ ਨਾਂਅ ਵੀ ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ।
ਇਸ ਮਾਮਲੇ ਵਿਚ ਸਰਕਾਰ ਵੱਲੋਂ ਐਸਆਈਟੀ ਵੀ ਬਣਾਇਆ ਗਿਆ ਹੈ ਜਿਸਦੇ ਮੁਖੀ ਲੁਧਿਆਣਾ ਸੀਪੀ ਸਵਪਨ ਸ਼ਰਮਾ ਹਨ। ਇਸ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਪੁੱਛਗਿੱਛ ਲਈ ਗ੍ਰਿਫਤਾਰ ਵੀ ਕੀਤਾ ਸੀ। ਖਹਿਰਾ ਇਸ ਮਾਮਲੇ ’ਚ ਉਨ੍ਹਾਂ ਦਾ ਕੋਈ ਵੀ ਲਿੰਕ ਹੋਣ ਤੋਂ ਲਗਾਤਾਰ ਇਨਕਾਰ ਕਰਦੇ ਆਏ ਹਨ।

