IMD Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਡਿੱਗੇਗੀ ਅਸਮਾਨੀ ਬਿਜਲੀ
IMD Alert: ਮੌਸਮ ਵਿਭਾਗ ਪੰਜਾਬ ਨੇ ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਲਾਲ ਹੀ ਅਸਮਾਨੀ ਬਿਜਲੀ ਡਿੱਗਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ ਕੁੱਝ ਘੰਟਿਆਂ ਦੌਰਾਨ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਸਮ ਦਾ ਮਿਜ਼ਾਜ ਬਦਲ ਸਕਦੈ
ਦੱਸ ਦਈਏ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ, ਜਲ ਸਰੋਤ ਵਿਭਾਗ ਵੱਲੋਂ ਪੌਂਗ ਡੈਮ ਤੋਂ ਲਗਭਗ 300 ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਵੀਰਵਾਰ ਨੂੰ ਪੌਂਗ ਤੋਂ ਦੁੱਗਣਾ ਪਾਣੀ ਛੱਡਿਆ ਗਿਆ।
ਇਸ ਤੋਂ ਬਾਅਦ, ਪੰਜਾਬ ਵਿੱਚ ਘੱਗਰ ਅਤੇ ਸਤਲੁਜ ਦਰਿਆਵਾਂ ਵਿੱਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ।
ਦਿੱਲੀ-ਐਨਸੀਆਰ ਦੀਆਂ ਸੜਕਾਂ ਮੀਂਹ ਨਾਲ ਭਰੀਆਂ ਹੋਈਆਂ ਹਨ ਕਿਉਂਕਿ ਰੱਖੜੀ ਵਾਲੇ ਦਿਨ ਸਵੇਰੇ ਸ਼ਹਿਰ ਵਿੱਚ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਵਿਘਨ ਪਿਆ।
ਸ਼ੁੱਕਰਵਾਰ ਦੇਰ ਰਾਤ ਸ਼ੁਰੂ ਹੋਇਆ ਮੀਂਹ ਸਵੇਰ ਤੱਕ ਉਸੇ ਤੀਬਰਤਾ ਨਾਲ ਜਾਰੀ ਰਿਹਾ, ਜਿਸ ਨਾਲ ਕਈ ਅੰਡਰਪਾਸਾਂ ਵਿੱਚ ਪਾਣੀ ਭਰ ਗਿਆ ਅਤੇ ਮੁੱਖ ਹਿੱਸਿਆਂ ‘ਤੇ ਆਵਾਜਾਈ ਹੌਲੀ ਹੋ ਗਈ।

