ਪੰਜਾਬ ਗੈਂਗਸਟਰਾਂ ਦਾ ਅੱਡਾ ਬਣਿਆ; ਸਰਕਾਰ ਬਣਾ ਰਹੀ ਲੋਕਾਂ ਨੂੰ ਮੂਰਖ – ਰਾਜਾ ਵੜਿੰਗ

All Latest NewsNews FlashPunjab News

 

Punjab News

ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ ਅਤੇ ਹੁਣ ਯੁੱਧ ਨੱਸਿਆ ਵਿਰੁੱਧ ਮੁਹਿੰਮ ਚਲਾ ਕੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਇਹ ਸ਼ਬਦ ਅੱਜ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੀ ਬਾਬਾ ਬਕਾਲਾ ਕਾਨਫ਼ਰੰਸ ਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਉਪਰ 5ਲੱਖ ਕਰੋੜ ਦਾ ਕਰਜ਼ਾ ਆਮ ਆਦਮੀ ਪਾਰਟੀ ਦੀ ਦੇਣ ਹੈ। ਪੰਜਾਬ ਵਿਚ ਕਾ ਨੂੰ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਨੌਜਵਾਨ ਪੀੜੀ ਜੋ ਕਿ ਖ਼ਾਲਿਸਤਾਨ ਦੀ ਮੰਗ ਕਰ ਰਹੀ ਹੈ ਉਨ੍ਹਾਂ ਨੂੰ ਸਮਝਾਉਣਾ ਚਾਹੀਦਾ ਹੈ ਜੇਕਰ ਖ਼ਾਲਿਸਤਾਨ ਬਣ ਗਿਆ ਤਾਂ ਇੱਥੇ ਰਹਿਣਾ ਮੁਸ਼ਕਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਾਢੇ ਤਿੰਨ ਸਾਲ ਨਾ ਕੋਈ ਹਸਪਤਾਲ ਅਤੇ ਨਾ ਹੀ ਪੁਲ ਬਣਿਆ ਕੋਈ ਵਿਕਾਸ ਕੰਮ ਨਹੀਂ ਹੋਇਆਂ ਸਗੋਂ ਗੈਂਗਸਟਰਾਂ ਦਾ ਬੋਲਬਾਲਾ ਹੋਇਆ ਹੈ। ਉਨ੍ਹਾਂ ਅਕਾਲੀ ਦਲ ਦੀ ਅਲੋਚਨਾ ਕਰ ਦੀਆਂ ਕਿਹਾ ਕਿ ਬੀ ਜੇ ਪੀ ਦੀ ਕੇਂਦਰ ਸਰਕਾਰ ਵਿਚ ਅਕਾਲੀ ਦਲ ਦੀ ਮੰਤਰੀ ਸੀ ਪਰ ਉਸ ਨੇ ਕਿਸਾਨਾਂ ਦਾ ਕੁਝ ਨਹੀਂ ਸਵਾਰਿਆਂ ਸਗੋਂ ਪੰਜਾਬ ਦੇ ਹੱਕ ਹੀ ਗਿਰਵੀ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰਾਂ ਨੂੰ ਦਬਾਇਆ ਜਾ ਰਿਹਾ ਹੈ ਇਸ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਲਕਾ ਬਾਬਾ ਬਕਾਲਾ ਇੰਚਾਰਜ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਪਾਰਟੀ ਦੇ ਹੱਕ ਵਿਚ ਭਾਰੀ ਇਕੱਠ ਕੀਤਾ ਹੈ। ਪਾਰਟੀ ਦੀ ਜਿੱਤ ਯਕੀਨੀ ਹੋਵੇਗੀ।

ਇਸ ਮੌਕੇ ਸਾਬਕਾ ਐੱਮ ਪੀ ਜਸਬੀਰ ਸਿੰਘ ਡਿੰਪਾ ਨੇ ਆਮ ਆਦਮੀ ਪਾਰਟੀ ਦੇ ਸਾਰੇ ਚੁਣੇ ਵਿਧਾਇਕਾਂ ਦੀਆ 2027 ਵਿਧਾਨ ਸਭਾ ਚੋਣਾ ਵਿਚ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਇਸ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਬਣਾਈ ਜਾ ਰਹੀ ਕੋਠੀ ਸਬੰਧੀ ਵਿਅੰਗ ਕਸੇ। ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਪ੍ਰਧਾਨ ਅਤੇ ਪਾਰਟੀ ਦੀ ਆਈ ਹੋਈ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਆਏ ਵਰਕਰਾਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਹਰਪ੍ਰਤਾਪ ਸਿੰਘ ਅਜਨਾਲਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ,ਬਲਕਾਰ ਸਿੰਘ ਬੱਲ, ਜਰਮਨਜੀਤ ਸਿੰਘ ਜਸਪਾਲ ਯੂਥ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ,ਬਾਬਾ ਨਰਿੰਦਰ ਸਿੰਘ ਕਾਲੇਕੇ, ਪੀਏ ਜਗਦੀਪ ਮਾਨ, ਨਿਰਵੈਰ ਸਿੰਘ ਸਾਬੀ ਸਾਬਕਾ ਚੇਅਰਮੈਨ, ਗੁਰਦੀਪ ਸਿੰਘ ਗਗੜੇਵਾਲ,ਬਾਜ ਭਲਾਈਪੁਰ,ਗੁਰਪ੍ਰੀਤ ਸਿੰਘ ਕਾਲੇਕੇ,ਸੱਜਣ ਸਿੰਘਫੌਜੀ,ਡਾਕਟਰ ਸੁਖਦੇਵ ਸਿੰਘ, ਸਮੇਤ ਵੱਡੀ ਗਿਣਤੀ ਵਿਚ ਆਗੂਆਂ ਨੇ ਸੰਬੋਧਨ ਕੀਤਾ।

Media PBN Staff

Media PBN Staff

Leave a Reply

Your email address will not be published. Required fields are marked *