ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
Rain Alert in Punjab: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ, ਮੋਹਾਲੀ ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ ਅੰਦਰ ਅੱਜ ਭਾਰੀ ਬਾਰਿਸ਼ ਪੈ ਸਕਦੀ ਹੈ।
ਇਸ ਦੇ ਨਾਲ ਹੀ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਚੇਤਾਵਨੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਉਮੀਦ ਪ੍ਰਗਟਾਈ ਹੈ ਕਿ ਐਤਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਅਨੁਸਾਰ, 11 ਅਗਸਤ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਛਾਏ ਰਹਿਣਗੇ। ਉਥੇ ਜੇਕਰ ਦਿੱਲੀ-ਐਨਸੀਆਰ ਦੀ ਗੱਲ ਕਰ ਲਈਏ ਤਾਂ, ਇੱਥੇ ਸੜਕਾਂ ਮੀਂਹ ਦੇ ਪਾਣੀ ਨਾਲ ਭਰੀਆਂ ਹੋਈਆਂ ਹਨ। ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਵਿਘਨ ਪਿਆ।

