Punjab News: 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਦਾ ਮਾਮਲਾ ਫੇਰ ਸੁਪਰੀਮ ਕੋਰਟ ਪੁੱਜਾ
Punjab News: ਕੁੱਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ।
ਇਸ ਫ਼ੈਸਲੇ ਨੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਦਿੱਤਾ। ਇਸ ਨਾਲ ਸੂਬਾ ਸਰਕਾਰ ਅਤੇ ਇਨਸਾਫ਼ ਦੀਆਂ ਅਲੰਬਰਦਾਰ ਅਦਾਲਤਾਂ ਦੀ ਭਰੋਸੇਯੋਗਤਾ ’ਤੇ ਸਵਾਲ ਉੱਠੇ ਹਨ।
ਹੁਣ ਇਸ ਮਾਮਲੇ ਵਿੱਚ ਵੱਡੀ ਅਪਡੇਟ ਇਹ ਸਾਹਮਣੇ ਆਈ ਹੈ ਕਿ, ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਭਰਤੀ ਨੂੰ ਲੈ ਕੇ ਸੁਪਰੀਮ ਕੋਰਟ ਵੱਲ ਫਿਰ ਰੁਖ ਕੀਤਾ ਹੈ।
ਸਰਕਾਰ ਨੇ 14 ਜੁਲਾਈ ਦੇ ਸੁਪਰੀਮ ਕੋਰਟ ਦੇ ਉਸ ਹੁਕਮ ਵਿੱਚ ਸੋਧ ਦੀ ਮੰਗ ਕੀਤੀ ਹੈ, ਜਿਸ ਵਿੱਚ ਅਦਾਲਤ ਨੇ ਪੰਜਾਬ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ ਕਿ, ਪੰਜਾਬ ਸਰਕਾਰ ਨੇ 14 ਜੁਲਾਈ 2025 ਦੇ ਹੁਕਮਾਂ ਵਿੱਚ ਸੋਧ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਬੈਂਸ ਨੇ ਕਿਹਾ ਕਿ ਅਸੀਂ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਹਿੱਤ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਫਿਲਹਾਲ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਵੇ।

