GeneralLatestNewsPunjab News

Punjab News: ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਕਈ ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ

 

ਚੰਡੀਗੜ੍ਹ

Punjab News: ਆਦਰਸ਼ ਸਕੂਲ ਚਾਉਕੇ (ਬਠਿੰਡਾ) ਅਤੇ ਭੁਪਾਲ (ਮਾਨਸਾ) ਦੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਨੂੰ ਕ੍ਰਮਵਾਰ 7 ਅਤੇ 4 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਖੀਸੇ ਖ਼ਾਲੀ ਹੋ ਗਏ ਹਨ ਅਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਕੁਲਵੀਰ ਜਖੇਪਲ ਨੇ ਮੀਡੀਆ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ ਹੈ।

ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਸਕੂਲ ਸੰਚਾਲਕ ਕਮੇਟੀ ਅਤੇ ਸਿੱਖਿਆ ਵਿਕਾਸ ਬੋਰਡ (ਪੀਈਡੀਬੀ) ਲੰਬੇ ਸਮੇਂ ਤੋਂ ਕਰਮਚਾਰੀਆਂ ਦੀਆਂ ਤਨਖਾਹਾਂ ਨਾ ਜਾਰੀ ਕਰਕੇ ਆਰਥਿਕ ਸੰਕਟ ਵਿੱਚ ਧੱਕ ਰਿਹਾ ਹੈ।

ਜਦਕਿ ਚਾਹੀਦਾ ਇਹ ਹੈ ਕਿ ਜ਼ਿੰਮੇਵਾਰ ਅਥਾਰਿਟੀਆਂ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਨੂੰ ਮਹੀਨਾਵਾਰ ਤਨਖਾਹਾਂ ਦੇਣੀਆਂ ਯਕੀਨੀ ਬਣਾਉਣ।

ਆਗੂਆਂ ਨੇ ਕਿਹਾ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਜਾਰੀ ਨਾ ਹੋਣ ਕਰਕੇ ਸਮੁੱਚਾ ਘਰੇਲੂ ਪ੍ਰਬੰਧ ਰੁਕ ਜਾਂਦਾ ਹੈ।

ਯੂਨੀਅਨ ਦੇ ਨੁਮਾਇੰਦਿਆਂ ਨੇ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਹੈ ਕਿ ਸਿੱਖਿਆ ਵਿਕਾਸ ਬੋਰਡ ਅਤੇ ਸਕੂਲ ਪ੍ਰਬੰਧਕ ਕਮੇਟੀ ਤੁਰੰਤ ਕਰਮਚਾਰੀਆਂ ਦੀਆਂ ਰੁਕੀਆਂ ਤਨਖਾਹਾਂ ਇਕੱਠੀਆਂ ਤਨਖਾਹਾਂ ਜਾਰੀ ਕਰਕੇ ਰਾਹਤ ਦੇਵੇ।

ਉਨ੍ਹਾਂ ਕਿਹਾ ਹੈ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਤਿੱਖੇ ਸੰਘਰਸ਼ਾਂ ਦੇ ਰਾਹ ਪਵੇਗੀ। ਜਿਸ ਦਾ ਜ਼ਿੰਮੇਵਾਰ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

 

Leave a Reply

Your email address will not be published. Required fields are marked *