ਪੰਜਾਬ ਪੁਲਿਸ ਦੇ ਥਾਣੇਦਾਰ ਦਾ ਬੇਰਹਿਮੀ ਨਾਲ ਕਤਲ
Punjab News: ਪੰਜਾਬ ਪੁਲਿਸ ਦੇ ਥਾਣੇਦਾਰ ਜੋਗਿੰਦਰ ਸਿੰਘ ਦਾ ਉਸਦੇ ਹੀ ਭਰਾ ਵੱਲੋਂ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਭਰਾਵਾਂ ਵਿਚਾਲੇ ਜ਼ਮੀਨੀ ਵਿਵਾਦ ਚੱਲਿਆ ਆ ਰਿਹਾ ਸੀ।
ਮੀਡੀਆ ਰਿਪੋਰਟਾਂ ਮੁਤਾਬਿਕ, ਜੋਗਿੰਦਰ ਸਿੰਘ (ਏਐਸਆਈ) ਆਪਣੇ ਵਹੀਕਲ ਤੇ ਸਵਾਰ ਹੋ ਕੇ ਪਿੰਡ ਕਾਲੇ ਕੇ ਤੋਂ ਬਰਨਾਲਾ ਵੱਲ ਨੂੰ ਜਾ ਰਿਹਾ ਸੀ।
ਇਸੇ ਦੌਰਾਨ ਹੀ ਖੇਤਾਂ ਤੋਂ ਸੁਖਦੇਵ ਸਿੰਘ ਵੀ ਘਰ ਨੂੰ ਆ ਰਿਹਾ ਸੀ। ਇਸੇ ਦੌਰਾਨ ਹੀ ਦੋਵਾਂ ਵਿਚਕਾਰ ਵਿਵਾਦ ਹੋ ਗਿਆ।
ਰਸਤੇ ਵਿੱਚ ਹੀ ਸੁਖਦੇਵ ਸਿੰਘ ਨੇ ਆਪਣੇ ਵੱਡੇ ਭਰਾ ਜੋਗਿੰਦਰ ਸਿੰਘ ਨੂੰ ਆਪਣੇ ਟਰੈਕਟਰ ਦੇ ਨਾਲ ਕੁਚਲ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਗੰਭੀਰ ਜ਼ਖਮੀ ਹੋਣ ਕਾਰਨ, ਜੋਗਿੰਦਰ ਸਿੰਘ ਦੀ ਘਟਨਾ ਤੋਂ ਕੁੱਝ ਮਿੰਟਾਂ ਬਾਅਦ ਹੀ ਮੌਤ ਹੋ ਗਈ।
ਦੂਜੇ ਪਾਸੇ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

