Top Breaking: ਪੰਜਾਬ ‘ਚ AAP ਵਿਧਾਇਕਾ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਗੰਭੀਰ ਜ਼ਖਮੀ
Top Breaking: ਵਿਧਾਇਕਾ (MLA) ਨੂੰ ਗੰਭੀਰ ਸੱਟਾਂ ਲੱਗੀਆਂ, ਨਿੱਜੀ ਹਸਪਤਾਲ ਦਾਖ਼ਲ ਕਰਾਇਆ ਗਿਆ
Top Breaking: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ (MLA) ਨਾਲ ਵੱਡਾ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਆਪਣੀ ਕਾਰ ‘ਤੇ ਸਵਾਰ ਹੋ ਕੇ ਘਰ ਜਾ ਰਹੇ ਸਨ।
ਇਸੇ ਦੌਰਾਨ ਜਦੋਂ ਉਹ ਖਨੌਰੀ ਲਾਗੇ ਪੁੱਜੇ ਤਾਂ, ਉਨ੍ਹਾਂ ਦੀ ਕਾਰ ਹਾਦਸਾ ਗ੍ਰਸਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਵਿਧਾਇਕਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ, AAP ਦੀ ਵਿਧਾਇਕਾ (MLA) ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ। ਉਹ ਰਾਤ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰੀ ਸੀ।
ਜਾਣਕਾਰੀ ਇਹ ਹੈ ਕਿ ਉਨ੍ਹਾਂ ਦਾ ਪਤੀ, ਪੁੱਤਰ ਅਤੇ ਸੁਰੱਖਿਆ ਗਾਰਡ ਤੋਂ ਇਲਾਵਾ ਡਰਾਈਵਰ ਉਨ੍ਹਾਂ ਨੂੰ ਲੈਣ ਏਅਰਪੋਰਟ ਗਏ ਹੋਏ ਸਨ।
ਰਾਜਿੰਦਰਪਾਲ ਕੌਰ ਛੀਨਾ ਜਦੋਂ ਆਪਣੇ ਪਰਿਵਾਰ ਸਮੇਤੇ ਵਾਪਸ ਆ ਰਹੀ ਸੀ ਤਾਂ, ਇਸੇ ਦੌਰਾਨ ਹੀ ਉਨ੍ਹਾਂ ਦੀ ਕਾਰ ਖਨੌਰੀ ਲਾਗੇ ਹਾਦਸਾਗ੍ਰਸਤ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਵਿਧਾਇਕਾ ਛੀਨਾ ਨੂੰ ਸੱਟਾਂ ਲੱਗੀਆਂ ਹਨ ਅਤੇ ਕਾਰ ਵਿੱਚ ਸਵਾਰ ਹੋਰ ਪਰਿਵਾਰਿਕ ਮੈਂਬਰ ਵੀ ਜ਼ਖਮੀ ਹੋ ਗਏ ਹਨ।
ਵਿਧਾਇਕਾ ਨੂੰ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

