Powercom director resigns: PSPCL ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ
Powercom director resigns: ਹੀਰਾ ਲਾਲ ਗੋਇਲ ਨੇ ਪੰਜ ਮਹੀਨੇ ਪਹਿਲਾਂ ਹੀ ਇਹ ਅਹੁਦਾ ਸੰਭਾਲਿਆ ਸੀ
Powercom director resigns: ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦੇ ਵਿਚਾਲੇ ਪੰਜਾਬੀਆਂ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ।
ਦਰਅਸਲ, (Powercom director resigns) ਪੀਐਸਪੀਸੀਐਲ ਦੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਕਰੀਬ ਪੰਜ ਮਹੀਨੇ ਪਹਿਲਾਂ ਹੀ ਇਹ ਅਹੁਦਾ ਸੰਭਾਲਿਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ, ਪੀਐਸਪੀਸੀਐਲ ਦੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਅਸਤੀਫ਼ਾ ਦੇਣ ਦਾ ਕਾਰਨ ਸਿਹਤ ਸਮੱਸਿਆ ਦੱਸਿਆ ਹੈ। ਹਾਲਾਂਕਿ ਸੂਚਨਾ ਇਹ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਉਨ੍ਹਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ।
ਉਧਰ ਦੂਜੇ ਪਾਸੇ ਇੰਜੀਨੀਅਰ ਗੋਇਲ ਦੇ ਅਸਤੀਫ਼ੇ ਨੂੰ ਪੀਐਸਪੀਸੀਐਲ (Powercom director resigns) ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ 35 ਸਾਲਾਂ ਦੇ ਲੰਬੇ ਤਜਰਬੇ ਵਾਲੇ ਇੱਕ ਮਹੱਤਵਪੂਰਨ ਅਧਿਕਾਰੀ ਹਨ।
ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਵੰਡ, ਗਰਿੱਡ, ਯੋਜਨਾਬੰਦੀ ਅਤੇ ਤਕਨੀਕੀ ਆਡਿਟ ਵਰਗੇ ਕਈ ਮਹੱਤਵਪੂਰਨ ਵਿਭਾਗਾਂ ਨੂੰ ਸੰਭਾਲਿਆ ਹੈ। ਉਨ੍ਹਾਂ ਦਾ ਅਸਤੀਫ਼ਾ ਅਜਿਹੇ ਸਮੇਂ ਵਿੱਚ ਜਦੋਂ ਵਿਭਾਗ ਪਹਿਲਾਂ ਹੀ ਕਰਮਚਾਰੀਆਂ ਦੀ ਹੜਤਾਲ ਨਾਲ ਜੂਝ ਰਿਹਾ ਹੈ।

