Punjab Breaking: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਨੇ ਛੱਡੀ ਪਾਰਟੀ
Punjab Breaking: ਜਿਨ੍ਹਾਂ ਉਮੀਦਾਂ ਨਾਲ ਅਸੀਂ ਆਪਣਾ ਘਰ-ਖੇਤੀ ਛੱਡ ਕੇ AAP ਲਈ ਕੰਮ ਕੀਤਾ, ਸਰਕਾਰ ਬਣਨ ਤੋਂ ਬਾਅਦ ਨਾ ਤਾਂ ਪਾਰਟੀ ਅਤੇ ਨਾ ਹੀ ਸਰਕਾਰ ਉਨ੍ਹਾਂ ਉਮੀਦਾਂ ‘ਤੇ ਖਰੀ ਉਤਰੀ- ਇਕਬਾਲ ਸਿੰਘ
Punjab Breaking: ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਇਕਬਾਲ ਸਿੰਘ ਨੇ ਅਸਤੀਫ਼ਾ ਦੇ ਦਿੱਤਾ।
ਸੀਨੀਅਰ ਲੀਡਰ ਇਕਬਾਲ ਸਿੰਘ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਦਿੱਤੀ ਹੈ। ਪੋਸਟ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ 2015 ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਪਿਛਲੇ 10 ਸਾਲਾਂ ਤੋਂ ਪਾਰਟੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਸਨ।
ਉਨ੍ਹਾਂ ਨੇ ਲਿਖਿਆ, “2015 ਵਿੱਚ ‘ਆਪ’ ਇੱਕ ਨਵੀਂ ਉਮੀਦ ਵਾਂਗ ਉੱਭਰੀ ਸੀ ਅਤੇ ਇਸ ਨੇ ਮੇਰੇ ਵਰਗੇ ਹਜ਼ਾਰਾਂ ਲੋਕਾਂ ਨੂੰ ਆਪਣੇ ਵੱਲ ਖਿੱਚਿਆ। ਮੈਂ ਪਾਰਟੀ ਨੂੰ ਹਰ ਜਗ੍ਹਾ ਅਤੇ ਹਰ ਮੁੱਦੇ ‘ਤੇ ਡਿਫੈਂਡ ਕੀਤਾ। ਇਸ ਦੌਰਾਨ ਮੈਨੂੰ ਕਈ ਵਾਰ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਲਖ਼ੀ ਦਾ ਵੀ ਸਾਹਮਣਾ ਕਰਨਾ ਪਿਆ।”

ਪੋਸਟ ਵਿੱਚ ਉਨ੍ਹਾਂ ਨੇ ਪਾਰਟੀ ਅਤੇ ਸਰਕਾਰ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ, “ਜਿਨ੍ਹਾਂ ਉਮੀਦਾਂ ਨਾਲ ਅਸੀਂ ਆਪਣਾ ਘਰ-ਖੇਤੀ ਛੱਡ ਕੇ ਕੰਮ ਕੀਤਾ, ਸਰਕਾਰ ਬਣਨ ਤੋਂ ਬਾਅਦ ਨਾ ਤਾਂ ਪਾਰਟੀ ਅਤੇ ਨਾ ਹੀ ਸਰਕਾਰ ਉਨ੍ਹਾਂ ਉਮੀਦਾਂ ‘ਤੇ ਖਰੀ ਉਤਰੀ।” ਇਸ ਕਾਰਨ ਉਨ੍ਹਾਂ ਨੂੰ ਆਪਣੇ ਸਾਥੀਆਂ ਅਤੇ ਆਮ ਲੋਕਾਂ ਤੋਂ ਕਈ ਗੱਲਾਂ ਸੁਣਨੀਆਂ ਪੈ ਰਹੀਆਂ ਹਨ।
ਇਸ ਨਿਰਾਸ਼ਾ ਦੇ ਚਲਦਿਆਂ ਉਨ੍ਹਾਂ ਨੇ 10 ਸਾਲ ਦੀ ਮਿਹਨਤ ਤੋਂ ਬਾਅਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਭਰੇ ਮਨ ਨਾਲ ਆਪਣੇ ਨਾਲ ਚੱਲੇ ਸਾਥੀਆਂ ਅਤੇ ਜਿਨ੍ਹਾਂ ਨਾਲ ਮਿਲ ਕੇ ਕੰਮ ਕੀਤਾ ਸੀ, ਉਨ੍ਹਾਂ ਤੋਂ ਮਾਫ਼ੀ ਮੰਗੀ ਹੈ। ਅੰਤ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਲਈ ਲੜਦੇ ਰਹਿਣਗੇ।

