Teachers News: 4161 ਮਾਸਟਰ ਕੇਡਰ ਅਧਿਆਪਕਾਂ ਨੂੰ ਦਿੱਤਾ ਜਾਵੇ ਬਦਲੀ ਦਾ ਮੌਕਾ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅੱਜ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਰਸ਼ਪਾਲ ਜਲਾਲਾਬਾਦ ਦੀ ਅਗਵਾਈ ਵਿੱਚ ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ 16 ਜੁਲਾਈ ਤੋਂ ਅਧਿਆਪਕਾਂ ਦੀਆਂ ਹੋਣ ਵਾਲੀਆਂ ਬਦਲੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਸੂਬਾ ਪ੍ਰਧਾਨ ਰਸ਼ਪਾਲ ਜਲਾਲਾਬਾਦ, ਮੀਤ ਪ੍ਰਧਾਨਾਂ ਮਾਲਵਿੰਦਰ ਸਿੰਘ ਬਰਨਾਲਾ, ਲਵੀ ਢਿੰਗੀ, ਵਿੱਤ ਸਕੱਤਰ ਜਸਵਿੰਦਰ ਸਿੰਘ ਐਤੀਆਣਾ ਨੇ ਕਿਹਾ ਕਿ 4161 ਅਧਿਆਪਕ ਆਪਣੇ ਘਰਾਂ ਤੋਂ 200 ਤੋਂ 300 ਕਿਲੋਮੀਟਰ ਦੂਰ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਜਿਹਨਾਂ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਿਛਲੇ ਦਿਨੀਂ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਦੂਰ ਦੁਰਾਡੇ ਤਾਇਨਾਤ ਅਧਿਆਪਕਾਂ ਨੂੰ ਉਹਨਾਂ ਦੇ ਆਪਣੇ ਪਿੱਤਰੀ ਜਿਲ੍ਹਿਆਂ ਵਿੱਚ ਹੀ ਤਾਇਨਾਤ ਕੀਤਾ ਜਾਵੇਗਾ।

ਸੂਬਾ ਕਮੇਟੀ ਮੈਂਬਰ ਅਲਕਾ ਫਗਵਾੜਾ, ਗੁਰਜੀਤ ਕੌਰ ਸੰਗਰੂਰ, ਨਵਜੋਤ ਕੌਰ ਜਲੰਧਰ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ।

ਅਧਿਆਪਕ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਵਿੱਚ ਮੌਕਾ ਨਹੀਂ ਦਿੱਤਾ ਜਾਂਦਾ ਤਾਂ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਵੇਗਾ।

ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਹਰਜੋਤ ਸਿੰਘ, ਗੁਰਮੀਤ ਹੱਠੂੜ, ਜਗਜੀਤ ਕੋਟਕਪੂਰਾ ,ਬੀਰਬਲ ਬਠਿੰਡਾ, ਇੰਦਰਾਜ ਅਬੋਹਰ , ਲੱਖਵਿੰਦਰ ਮੁਕਤਸਰ, ਸੰਦੀਪ ਮੇਘਾ ਰਾਇ, ਖੁਸ਼ਦੀਪ ਸੰਗਰੂਰ, ਇਕਬਾਲ ਮਲੇਰਕੋਟਲਾ, ਬਲਕਾਰ ਬੁਢਲਾਡਾ, ਗੁਰਪਾਲ ਮਾਨਸਾ, ਕੁਲਦੀਪ ਮੌੜ ,ਗੁਰਸੇਵਕ ਤਰਨਤਾਰਨ, ਜਗਦੀਸ਼ ਪਾਲੀਵਾਲਾ, ਆਦਿ ਸਾਥੀ ਹਾਜਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *