Good News: ਪੰਜਾਬ ‘ਚ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ

All Latest NewsNews FlashPunjab News

 

Good News: ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਫਤਹਿਗੜ੍ਹ ਸਾਹਿਬ

Good News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।

Good News: ਇਸ ਪ੍ਰਾਜੈਕਟ ਲਈ ਪਿੰਡਾਂ ਦੀ ਚੋਣ ਕੀਤੀ ਗਈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ-ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮਦਦ ਮਿਲੇਗੀ।

Good News: ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹਨ।

ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

 

Media PBN Staff

Media PBN Staff

Leave a Reply

Your email address will not be published. Required fields are marked *