Cabinet Meeting: ਪੰਜਾਬ ਕੈਬਨਿਟ ਮੀਟਿੰਗ ‘ਚ ਮੁਲਾਜ਼ਮਾਂ ਦੀਆਂ ਮੰਗਾਂ ਦਰਕਿਨਾਰ
Cabinet Meeting ਵਿੱਚ ਨਵੀਆਂ ਭਰਤੀਆਂ ਬਾਰੇ ਵੀ ਕੋਈ ਐਲਾਨ ਨਹੀਂ ਕੀਤਾ ਗਿਆ
Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ DA ਦੇ ਮਸਲੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ (Cabinet Meeting) ਵਿੱਚ ਨਵੀਆਂ ਭਰਤੀਆਂ ਬਾਰੇ ਵੀ ਕੋਈ ਐਲਾਨ ਨਹੀਂ ਕੀਤਾ ਗਿਆ।
ਮੁਲਾਜ਼ਮਾਂ ਅਤੇ ਅਧਿਆਪਕ ਆਗੂਆਂ ਨੇ ਸਰਕਾਰ ‘ਤੇ ਆਰੋਪ ਲਗਾਇਆ ਹੈ ਕਿ ਉਹ “ਡਰਾਮੇਬਾਜ਼ੀ” (ਸਿਆਸੀ ਦਿਖਾਵਾ Cabinet Meeting) ਵੱਧ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕੰਮ ਨਹੀਂ ਹੋ ਰਿਹਾ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੌਕਰਸ਼ਾਹੀ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ, ਜਿਵੇਂ ਕਿ DA ਵਿੱਚ ਵਾਧਾ, ਪੈਨਸ਼ਨ ਲਾਭ, ਅਤੇ ਨੌਕਰੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਨਾਲ ਕਰਮਚਾਰੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।
ਕੁਝ ਆਗੂਆਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਤਾਂ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਅਪਣਾ ਸਕਦੇ ਹਨ।
ਦੱਸ ਦਈਏ ਕਿ ਮੁਲਾਜ਼ਮਾਂ ਨੁੰ ਉਮੀਦ ਸੀ ਕਿ ਸਰਕਾਰ ਪੁਰਾਣੀ ਪੈਨਸ਼ਨ ਬਾਰੇ ਜਾਂ ਫਿਰ ਨਵੀਆਂ ਨੌਕਰੀਆਂ ਬਾਰੇ ਕੋਈ ਐਲਾਨ ਕਰੇਗੀ, ਪਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰਦਿਆਂ ਹੋਇਆ ਕਿਸੇ ਵੀ ਮੁਲਾਜ਼ਮ, ਅਧਿਆਪਕ ਜਾਂ ਫਿਰ ਅਧਿਕਾਰੀ ਦੇ ਹੱਕ ਵਿੱਚ ਫ਼ੈਸਲਾ ਨਹੀਂ ਕੀਤਾ।
ਸਗੋਂ ਇਸ ਦੇ ਦੂਜੇ ਪਾਸੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ, ਮੁਲਾਜ਼ਮਾਂ ਤੋਂ ਇਲਾਵਾ ਆਮ ਲੋਕਾਂ ਨੁੰ ਸਰਕਾਰ ਦੇ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹੀ ਘਰਾਂ ਵਿੱਚ ਜਾਂ ਫਿਰ ਥਾਣਿਆਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦਾ ਪੱਖ
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਕਿ ਮੁਲਾਜ਼ਮਾਂ ਦੇ ਮੁੱਦੇ ਹਾਲੇ ਵਿਚਾਰ ਅਧੀਨ ਹਨ ਅਤੇ ਆਰਥਿਕ ਸੀਮਿਤਤਾਵਾਂ ਕਾਰਨ ਕੁਝ ਫੈਸਲੇ ਲੈਣ ਵਿੱਚ ਸਮਾਂ ਲੱਗ ਸਕਦਾ ਹੈ। ਹਾਲਾਂਕਿ, ਸਰਕਾਰ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ।
ਦੱਸਣਾ ਬਣਦਾ ਹੈ ਕਿ ਇਸ ਸਮੇਂ ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਵਿੱਚ ਮਾਨ ਸਰਕਾਰ ਖਿਲਾਫ਼ ਕਾਫ਼ੀ ਰੋਸ ਵੱਧ ਗਿਆ ਹੈ, ਕਿਉਂਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਨਜ਼ਰੀਂ ਆ ਰਹੀ ਹੈ।

