Punjab News: ਸਰਵ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਪੰਜਾਬ ਨੇ ਜ਼ਿਲ੍ਹਾ ਪ੍ਰਸਾਸ਼ਨ ਰਾਹੀਂ PM ਮੋਦੀ ਨੂੰ ਭੇਜੇ ਮੰਗ ਪੱਤਰ
Punjab News: ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸਾਡਾ ਸੰਘਰਸ਼ ਜਾਰੀ ਰਹੇਗਾ- ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਪ੍ਰਧਾਨ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦਸਿਆ ਕਿ ਅੱਜ 12 ਜੁਲਾਈ ਨੂੰ ਪੰਜਾਬ ਭਰ ਵਿੱਚੋਂ ਆਂਗਣਵਾੜੀ ਵਰਕਰ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਗਏ।
ਜਿਸ ਵਿਚ ਮੁੱਖ ਤੌਰ ਤੇ ਪੱਕੇ ਕਰਨ ਅਤੇ ਦਰਜ਼ਾ ਮੁਲਾਜਮ ਤਿੰਨ ਅਤੇ ਚਾਰ ਕੀਤੇ ਜਾਣ ਦੀ ਮੰਗ ਰੱਖੀ ਗਈ ਹੈ ਤੇ ਯੂਨੀਅਨ ਵਲੋ ਸਪੱਸ਼ਟ ਤੌਰ ਤੇ ਇਹ ਮੰਗ ਕੀਤੀ ਗਈ ਹੈ। ਜਦ ਤੱਕ ਇਹ ਮੰਗ ਨਹੀਂ ਮੰਨੀ ਜਾਂਦੀ ਤੱਦ ਤੱਕ ਘਟੋ ਘੱਟ ਉਜਰਤ ਦੇ ਘੇਰੇ ਵਿਚ ਲਿਆਂਦਾ ਜਾਵੇ ਅਤੇ ਮਿਨੀਮਮ ਵੇਜ਼ ਲਾਗੂ ਕੀਤਾ ਜਾਵੇ।
ਇਹ ਮੰਗ ਪੱਤਰ ਜਿਲ੍ਹਾ ਕਮੇਟੀ, ਬਲਾਕ ਕਮੇਟੀ ਅਤੇ ਸਰਕਲ ਕਮੇਟੀ ਵੱਲੋਂ ਪੰਜਾਬ ਭਰ ਵਿੱਚੋਂ ਆਪਣੇ ਆਪਣੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਮੈਬਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਸਪੱਸ਼ਟ ਕੀਤਾ ਕਿ, ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸਾਡਾ ਸੰਘਰਸ਼ ਜਾਰੀ ਰਹੇਗਾ।