AAP ਪੰਜਾਬ ਨੂੰ ਝਟਕਾ, ਸੀਨੀਅਰ ਲੀਡਰ ਨਵੇਂ ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ :
ਨਵੇਂ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਲੀਡਰਾਂ ਨੇ ਬੀਤੇ ਦਿਨ ਪਲੇਠੀ ਮੀਟਿੰਗ ਕੀਤੀ।
ਇਸੇ ਦੌਰਾਨ ਹੀ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਅਤੇ ਬੁਲਾਰੇ ਇਕਬਾਲ ਸਿੰਘ ਆਪਣੇ ਸਾਥੀ ਸਤਬੀਰ ਸਿੰਘ ਮੱਕੜ ਅਤੇ ਬਲਕਾਰ ਸਿੰਘ ਮਟੋਰ (ਜ਼ਿਲਾ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ) ਸਮੇਤ ਨਵੇਂ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਇਕਬਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜਿੱਥੇ ਜੀ ਆਇਆ ਕਿਹਾ ਉਥੇ ਹੀ ਭਰੋਸਾ ਦਿੱਤਾ ਕਿ, ਆਉਣ ਵਾਲੇ ਸਮੇਂ ਵਿੱਚ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਲੋਕਾਂ ਦੇ ਕਾਫਲੇ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।
ਇਕਬਾਲ ਸਿੰਘ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਵੱਡੀ ਲੋੜ ਕਰਾਰ ਦਿੰਦਿਆਂ ਕਿਹਾ ਕਿ, ਅੱਜ ਹਰ ਵਰਗ ਆਪਣੀ ਖੇਤਰੀ ਪਾਰਟੀ ਵੱਲ ਦੇਖ ਰਿਹਾ ਹੈ। ਪੁਨਰ ਸੁਰਜੀਤ ਹੋਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਹੀ ਆਸ ਉਮੀਦ ਪੂਰੇ ਕੀਤੇ ਜਾਣ ਦੀ ਉਮੀਦ ਕੀਤੀ ਜਾ ਸਕਦੀ ਹੈ।

