Rain Alert – ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ, ਪੜ੍ਹੋ IMD ਦੀ ਚੇਤਾਵਨੀ
Rain Alert –
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 4 ਦਿਨਾਂ ਪੰਜਾਬ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ।
ਜਦੋਂਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਜ਼ਿਲ੍ਹਿਆਂ (ਪਠਾਨਕੋਟ, ਗੁਰਦਾਸਪੁਰ, ਰੋਪੜ, ਹੁਸ਼ਿਆਰਪੁਰ, ਮੋਹਾਲੀ ਅਤੇ ਚੰਡੀਗੜ੍ਹ) ਵਿੱਚ ਭਾਰੀ ਬਾਰਿਸ਼ ਹੋਵੇਗੀ।

ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਸਮੇਤ ਉਤਰ ਭਾਰਤ ਵਿਚ ਇਸ ਵੇਲੇ ਹੜਾਂ ਦੀ ਸਥਿਤੀ ਬਣੀ ਹੋਈ ਹੈ। ਪੰਜਾਬ ਦੇ ਸੈਂਕੜੇ ਹੀ ਪਿੰਡ ਇਸ ਵੇਲੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਦਾ ਇਹ ਦੂਜਾ ਸੈਸ਼ਨ ਹੈ, ਜਦੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਰਸਾਤ ਦੇ ਨਾਲ ਨਾਲ ਪਹਾੜਾਂ ਵਿੱਚ ਲੈਂਡ ਲਸਲਾਈਡ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਮੌਸਮ ਵਿਭਾਗ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਨੂੰ ਵਿਗੜਦੇ ਮੌਸਮ ਅਤੇ ਹੜਾਂ ਦੀ ਸਥਿਤੀ ਵਿੱਚ ਪੈਨਿਕ ਕਰੇਟ ਨਾ ਕਰਨ ਦੀ ਸਲਾਹ ਦਿੱਤੀ ਹੈ ਅਤੇ ਇਸ ਦੇ ਨਾਲ ਵੀ ਕਿਹਾ ਹੈ ਕਿ ਜੇਕਰ ਹੜਾ ਵਰਗੀ ਸਥਿਤੀ ਬਣਦੀ ਹੈ ਤਾਂ ਕੰਟਰੋਲ ਰੂਮ ਵਿੱਚ ਸੰਪਰਕ ਕੀਤਾ ਜਾਵੇ ਜਾਂ ਫਿਰ ਸੁਰੱਖਿਅਤ ਥਾਵਾਂ ‘ਤੇ ਖੁਦ ਪਹੁੰਚ ਕੀਤੀ ਜਾਵੇ।

