ਵੱਡੀ ਖ਼ਬਰ: ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਿਆ!
Flood Alert:
ਪੰਜਾਬ ਦੇ ਵਿੱਚ ਹੜਾਂ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਦੇ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਮ ਸਿੰਘ ਵਾਲਾ ਦੇ ਨੇੜੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਹੈ।
ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦਾ ਲਗਭਗ 10 ਤੋਂ 12 ਫੁੱਟ ਹਿੱਸਾ ਦਰਿਆ ਵਿੱਚ ਰੁੜ੍ਹ ਗਿਆ ਹੈ। ਇਸ ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਇਸ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੱਥਰ ਲਗਾਉਣ ਦੀ ਬੇਨਤੀ ਕੀਤੀ ਸੀ, ਪਰ ਧਿਆਨ ਨਹੀਂ ਦਿੱਤਾ।
ਨਤੀਜੇ ਵਜੋਂ, ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਇਹ ਬੰਨ੍ਹ ਟੁੱਟ ਗਿਆ ਹੈ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਹੀ ਕੋਈ ਕਦਮ ਨਾ ਚੁੱਕਿਆ ਤਾਂ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਕੇ ਤਬਾਹ ਹੋ ਸਕਦੇ ਹਨ।

