HP Breaking: ਬੱਦਲ ਫਟਣ ਮਗਰੋਂ ਤਬਾਹੀ, 2 ਪੰਜਾਬੀਆਂ ਦੀ ਮੌਤ

All Latest NewsNational NewsNews FlashPunjab NewsTop BreakingTOP STORIES

 

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਅਤੇ ਫਸਲ ਫਟਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਜਾਣਕਾਰੀ ਦੇ ਮੁਤਾਬਕ, ਚੰਬਾ ਜ਼ਿਲ੍ਹੇ ਦੇ ਨੇੜੇ ਮਨੀਮਾਹੇਸ਼ ਤੀਰਥ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਇਸ ਹਾਦਸੇ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਯਾਤਰਾ ਦੌਰਾਨ ਵਾਪਰਿਆ ਜਦੋਂ ਸ਼ਰਧਾਲੂ ਗੋਰੀ ਕੁੰਡ ਨੇੜੇ ਪਹੁੰਚੇ ਤਾਂ ਅਚਾਨਕ ਪਹਾੜੀ ਦਾ ਇੱਕ ਟੁਕੜਾ ਟੁੱਟ ਗਿਆ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਸ਼ਰਵਣ ਸਿੰਘ ਕਾਲੀ 38 ਸਾਲਾਂ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਡੋਲੋਵਾਲ ਦਾ ਰਹਿਣ ਵਾਲਾ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਰਵਣ ਸਿੰਘ ਕਾਲੀ ਆਪਣੇ ਦੋਸਤਾਂ ਨਾਲ ਮਨੀਮਾਹੇਸ਼ ਤੀਰਥ ਯਾਤਰਾ ‘ਤੇ ਗਿਆ ਸੀ ਅਤੇ ਇਹ ਹਾਦਸਾ ਰਸਤੇ ਵਿੱਚ ਵਾਪਰਿਆ। ਸ਼ਰਵਣ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਤੁਹਾਨੂੰ ਦੱਸ ਦੇਈਏ ਕਿ ਦੂਜਾ ਮ੍ਰਿਤਕ ਨੌਜਵਾਨ ਗੁਰਦਾਸਪੁਰ ਦੇ ਦੀਨਾ ਨਗਰ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਵੀ ਪੰਜਾਬ ਨਾਲ ਸਬੰਧਤ ਹਨ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਘਾਤਕ ਸਾਬਤ ਹੋ ਰਹੀ ਹੈ। ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਪਹਾੜੀ ਤੋਂ ਪੱਥਰ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਬੀਤੇ ਦਿਨੀਂ ਵੀ ਦੋ ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਇੱਕ ਛੋਟੀ ਕੁੜੀ ਅਤੇ ਇੱਕ ਸ਼ਰਧਾਲੂ ਸ਼ਾਮਲ ਸਨ। ਚੰਬਾ ਜ਼ਿਲ੍ਹੇ ਵਿੱਚ ਲਗਾਤਾਰ ਬਾਰਿਸ਼ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਡੀਸੀ ਚੰਬਾ ਨੇ ਲੋਕਾਂ ਨੂੰ ਵੀਰਵਾਰ ਨੂੰ ਚੰਬਾ-ਭਰਮੌਰ ਸੜਕ ‘ਤੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦੀ ਸੰਭਾਵਨਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *