ਅਹਿਮ ਖ਼ਬਰ: 1158 ਪ੍ਰੋਫੈਸਰਾਂ ਦੇ ਹੱਕ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਚੰਡੀਗੜ੍ਹ:
ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ 1158 ਪ੍ਰੋਫੈਸਰਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪਿਛਲੀ ਵਾਰ ਸੁਪਰੀਮ ਕੋਰਟ ਨੇ 1158 ਭਰਤੀ ਖ਼ਿਲਾਫ਼ ਫੈਸਲਾ ਸੁਣਾਇਆ ਸੀ ਅਤੇ ਇਸ ਨਾਲ ਪ੍ਰੋਫੈਸਰਾਂ ਨੂੰ ਵੱਡਾ ਝਟਕਾ ਲੱਗਿਆ ਸੀ।
ਪਰ ਹੁਣ ਸੁਪਰੀਮ ਕੋਰਟ ਦੇ ਵੱਲੋਂ ਪੰਜਾਬ ਦੀ ਉੱਚ ਸਿੱਖਿਆ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਅਗਲੀ ਭਰਤੀ ਹੋਣ ਤੱਕ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਵੇਗਾ ਅਤੇ ਸਿੱਖਿਆ ਵਿੱਚ ਨਿਰੰਤਰਤਾ ਬਣੀ ਰਹੇਗੀ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ।

