Breaking: ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਇਸ ਮੰਤਰੀ ਤੋਂ ਵਾਪਸ ਲਿਆ ਮਹਿਕਮਾ
Punjab News-
ਪੰਜਾਬ ਕੈਬਨਿਟ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਦੇ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਉਹਨਾਂ ਦੀ ਜਗ੍ਹਾ ‘ਤੇ ਹੁਣ ਮੰਤਰੀ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾਇਆ ਗਿਆ ਹੈ।
ਦੱਸ ਦਈਏ ਕਿ ਸੰਜੀਵ ਅਰੋੜਾ ਕੁਝ ਮਹੀਨੇ ਪਹਿਲਾਂ ਹੀ ਲੁਧਿਆਣਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ, ਅਤੇ ਉਨਾਂ ਨੂੰ ਸਰਕਾਰ ਦੇ ਵੱਲੋਂ ਜਿੱਥੇ ਪਹਿਲਾਂ ਕੈਬਨਿਟ ਵਿੱਚ ਸ਼ਾਮਿਲ ਕੀਤਾ ਗਿਆ, ਉੱਥੇ ਹੀ ਹੁਣ ਪੰਜਾਬ ਦਾ ਵੱਡਾ ਮਹਿਕਮਾ ਬਿਜਲੀ ਵਿਭਾਗ ਸੌਂਪ ਦਿੱਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਆਉਦੇ ਦਿਨਾਂ ਦੇ ਵਿੱਚ ਸਰਕਾਰ ਹੋਰ ਰੱਦੋ ਬਦਲ ਕਰ ਸਕਦੀ ਹੈ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖਬਰ ਹੈ ਕਿ ਸਰਕਾਰ ਦੇ ਵੱਲੋਂ ਆਉਂਦੇ ਦਿਨਾਂ ਦੇ ਵਿੱਚ ਮਾਝੇ ਦੇ ਇੱਕ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਦੇ ਕੇ ਇੱਕ ਵੱਡਾ ਮਹਿਕਮਾ ਸੌਂਪਿਆ ਜਾ ਸਕਦਾ ਹੈ।

