ਵੱਡੀ ਖ਼ਬਰ: INDIA ਗੱਠਜੋੜ ਵੱਲੋਂ ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦਾ ਐਲਾਨ, ਪੜ੍ਹੋ ਕੌਣ ਹੈ Candidate
ਨਵੀਂ ਦਿੱਲੀ:
ਇੰਡੀਆ ਗੱਠਜੋੜ ਦੇ ਵੱਲੋਂ ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨੂੰ ਆਪਣਾ ਸਾਂਝਾ ਉਮੀਦਵਾਰ ਐਲਾਨਿਆ ਹੈ।
ਇਸ ਐਲਾਨ ਦੇ ਨਾਲ, ਇਹ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਦੇ ਦੂਜੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਲਈ ਮੁਕਾਬਲਾ ਐਨਡੀਏ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜਸਟਿਸ ਰੈਡੀ ਵਿਚਕਾਰ ਹੋਵੇਗਾ।
ਇਸ ਐਲਾਨ ਤੋਂ ਬਾਅਦ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ, “ਇਹ ਉਪ ਰਾਸ਼ਟਰਪਤੀ ਚੋਣ ਇੱਕ ਵਿਚਾਰਧਾਰਕ ਲੜਾਈ ਹੈ, ਅਤੇ ਸਾਰੀਆਂ ਵਿਰੋਧੀ ਪਾਰਟੀਆਂ ਇਸ ‘ਤੇ ਸਹਿਮਤ ਸਨ। ਇਸ ਲਈ ਅਸੀਂ ਬੀ. ਸੁਦਰਸ਼ਨ ਰੈਡੀ ਨੂੰ ਸਾਂਝੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।”
ਇਸ ਚੋਣ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਦੋਵੇਂ ਮੁੱਖ ਉਮੀਦਵਾਰ ਦੱਖਣੀ ਭਾਰਤ ਤੋਂ ਹਨ, ਜਿਸ ਕਾਰਨ ਇਹ ‘ਦੱਖਣ ਬਨਾਮ ਦੱਖਣ’ ਮੁਕਾਬਲਾ ਬਣ ਗਿਆ ਹੈ।
ਦੱਸ ਦੇਈਏ ਕਿ 17 ਅਗਸਤ ਨੂੰ, ਭਾਜਪਾ ਨੇ ਤਾਮਿਲਨਾਡੂ ਦੇ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਐਨ.ਡੀ.ਏ. ਤੋਂ ਆਪਣਾ ਉਪ ਰਾਸ਼ਟਰਪਤੀ ਉਮੀਦਵਾਰ ਐਲਾਨਿਆ ਸੀ। ਰਾਧਾਕ੍ਰਿਸ਼ਨਨ ਇਸ ਸਮੇਂ ਮਹਾਰਾਸ਼ਟਰ ਦੇ ਰਾਜਪਾਲ ਹਨ।

