Weather News: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ! ਪੜ੍ਹੋ ਮੌਸਮ ਵਿਭਾਗ ਦਾ ਅਲਰਟ
Weather News: ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅਗਲੇ 2-3 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਿਕ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਮੋਹਾਲੀ, ਪਟਿਆਲਾ, ਸੰਗਰੂਰ ਅਤੇ ਫਹਿਤਗੜ੍ਹ ਸਾਹਿਬ ਵਿੱਚ ਅਗਲੇ ਕੁੱਝ ਘੰਟਿਆਂ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ।
ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਇਸ ਵੇਲੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਦੀ ਮਾਰ ਹੇਠ ਹਨ।
ਤਰਨਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਹ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ।
ਜੇਕਰ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।
ਹਾਲ ਹੀ ਵਿੱਚ, ਲਗਭਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ।
ਇਸਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਣ ਨੂੰ ਮਿਲੇਗਾ।

