ਬੇਰੁਜ਼ਗਾਰ ਅਧਿਆਪਕਾਂ ਨਾਲ ਮੀਟਿੰਗ ਦਾ ਲਾਰਾ ਅੱਗੇ ਪਿਆ! ਗੁੱਸੇ ‘ਚ ਬੀਐਡ ਟੈਟ ਪਾਸ ਯੂਨੀਅਨ ਨੇ ਸਾੜਿਆ ਭਗਵੰਤ ਮਾਨ ਸਰਕਾਰ ਦਾ ਪੁਤਲਾ
ਬੇਰੁਜ਼ਗਾਰ ਅਧਿਆਪਕਾਂ ਨੇ ਸਾੜਿਆ ਭਗਵੰਤ ਮਾਨ ਸਰਕਾਰ ਦਾ ਪੁਤਲਾ!
Punjab News-
ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਵੱਲੋਂ ਜਲਾਲਾਬਾਦ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸੂਬਾ ਪ੍ਰਧਾਨ ਜਸਵੰਤ ਘੁਬਾਇਆ ਅਤੇ ਆਗੂ ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੰਦੀਪ ਸਿੰਘ, ਨੱਛਤਰ ਸਿੰਘ ,ਸੀਮਾ ਰਾਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਪੰਜਾਬ ਹਰ ਸਟੇਜ ਤੋਂ ਬੋਲਦੇ ਹਨ ਕਿ ਉਹਨਾਂ ਦੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਆਈ ਹੈ ਅਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਹਰੇ ਪੈੱਨ ਨਾਲ ਰੁਜ਼ਗਾਰ ਦੇਣਾ ਦੀ ਸਰਕਾਰ ਵੱਲੋਂ ਪਹਿਲ ਹੋਵੇਂਗੀ ਹੈ।
ਪਰ ਦੁੱਖ ਦੀ ਗੱਲ ਹੈ ਕਿ ਸਾਢੇ ਤਿੰਨ ਸਾਲਾਂ ਤੋਂ ਮਾਸਟਰ ਕੇਡਰ ਤੇ ਲੈਕਚਰਾਰ ਦੀ ਇੱਕ ਵੀ ਭਰਤੀ ਦਾ ਇਸ਼ਤਿਹਾਰ ਨਹੀ ਦੇ ਪਾਈ, ਸਬ ਕਮੇਟੀ ਅਤੇ ਸਿੱਖਿਆ ਮੰਤਰੀ ਮੀਟਿੰਗਾਂ ਕਰਨ ਤੋਂ ਭੱਜ ਰਹੇ ਹਨ। ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਉਹਨਾਂ ਬੀਤੇ ਸਾਢੇ ਤਿੰਨ ਸਾਲਾਂ ਤੋਂ ਬੇਰੁਜਗਾਰਾਂ ਦੀਆਂ ਮੰਗਾਂ ਨੂੰ ਟਾਲਿਆ ਗਿਆਂ ਹੈ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਬੇਰੁਜ਼ਗਾਰ ਸਰਕਾਰ ਨਾਲ ਲੜ ਰਹੇ ਹਨ।
ਉਹਨਾਂ ਇਹ ਵੀ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਅਨੇਕਾਂ ਮੀਟਿੰਗਾ ਰਦ ਕੀਤੀਆਂ ਜਿਸਦੇ ਰੋਸ ਵਜੋਂ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਮੀਟਿੰਗਾਂ ਦੇ ਝੂਠੇ ਲਾਰਿਆਂ ਵਾਲੇ ਪੱਤਰ ਫੂਕ ਕੇ ਰੋਸ ਜ਼ਾਹਿਰ ਕੀਤਾ।
ਆਗੂਆਂ ਨੇ ਮੰਗ ਕੀਤੀ ਕਿ ਮੀਟਿੰਗਾ ਮੁਲਤਵੀ ਨਾ ਕੀਤੀਆਂ ਜਾਣ ਅਤੇ ਉਹਨਾਂ ਦੀਆਂ ਭਖਦੀਆਂ ਮੰਗਾਂ 55%ਰਦ ਕਰਕੇ,ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀ ਵੱਡੀ ਭਰਤੀ ਅਤੇ ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਵੱਡੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਸਿੱਖਿਆ ਦੀਆਂ ਸਾਰੀਆਂ ਭਰਤੀਆਂ ਵਿੱਚ ਓਮਰ ਹੱਦ ਵਿਚ ਵਾਧਾ ਕੀਤਾ ਜਾਵੇ।
ਇਸ ਮੌਕੇ ਆਗੂ ਮਨਜੀਤ ਸਿੰਘ, ਸੰਦੀਪ ਸਿੰਘ, ਸਤਨਾਮ ਸਰਾਰੀ, ਪਵਨਦੀਪ ਕੌਰ, ਗੁਰਵਿੰਦਰ, ਗੁਰਦੀਪ, ਮਲਕੀਤ, ਦਵਿੰਦਰ, ਗੁਰਵਿੰਦਰ ਸੰਧੂ ਅਨੀਸ਼ ਕੰਬੋਜ਼, ਗੌਰਵ ਕੰਬੋਜ਼, ਅੰਜੂ ਬਾਲਾ, ਗੁਰਮੀਤ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਹਲ਼ ਨਹੀਂ ਹੁੰਦੀਆਂ ਤਾਂ ਅਗਲੀ ਰਣਨੀਤੀ ਤਹਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰਨਗੇ।

