ਪੁਰਾਣੀ ਪੈਨਸ਼ਨ ਬਹਾਲੀ ਲਈ 22 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ: ਹਰਪਾਲ ਕੌਰ ਮਾਨਸਾ
Punjab News-
ਪੁਰਾਣੀ ਪੈਨਸ਼ਨ ਨੂੰ ਲੈ ਕੇ ਜਿਲਾ ਮਾਨਸਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੈਨਸ਼ਨਰ ਭਵਨ ਮਾਨਸਾ ਵਿਖੇ 22 ਅਗਸਤ ਨੂੰ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਪਾਲ ਕੌਰ ਮਾਨਸਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ 13 ਸਤੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪਧਰੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਜਿੱਥੇ ਪੁਰਾਣੀ ਪੈਨਸ਼ਨ ਦੇ ਮਸਲੇ ਨੂੰ ਲੈ ਕੇ ਜਥੇਬੰਦੀ ਲਗਾਤਾਰ ਸੰਘਰਸ਼ ਕਰ ਰਹੀ ਹੈ ਉੱਥੇ ਡੀਏ ਦੀਆਂ ਪੈਂਡਿੰਗ ਕਿਸਤਾਂ, ਪੇਂਡੂ ਭੱਤਾ ਏਸੀਪੀ ਕੇਸ, ਅਧਿਆਪਕਾਂ ਦੀਆਂ ਸਮਾਂ ਬਧ ਤਰੱਕੀਆਂ ਬਾਰੇ ਵੀ ਵਿਸਤਾਰ ਪੂਰਵਕ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 13 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵੱਡੇ ਪੱਧਰ ਤੇ ਮਾਰਚ ਕੀਤਾ ਜਾਵੇਗਾ।
ਮਿਡ ਡੇ ਮੀਲ ਵਰਕਰ ਯੂਨੀਅਨ ਮਾਨਸਾ ਦੀ ਪ੍ਰਧਾਨ ਜਸਬੀਰ ਕੌਰ ਮਾਨਸਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਉਹ ਵੀ ਭਾਗ ਲੈਣਗੇ ਅਤੇ ਆਪਣੀਆਂ ਮੰਗਾਂ ਪ੍ਰਤਿ ਵਿਚਾਰ ਚਰਚਾ ਵਿੱਚ ਸ਼ਾਮਿਲ ਹੋਣਗੇ।
22 ਅਗਸਤ ਦੀ ਮੀਟਿੰਗ ਸਬੰਧੀ ਜਥੇਬੰਦੀ ਵੱਲੋਂ ਜਿਲੇ ਭਰ ਵਿੱਚ ਸੁਨੇਹੇ ਲਾ ਦਿੱਤੇ ਹਨ। ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਭਾਗ ਲੈਣਗੇ। ਜਥੇਬੰਦੀ ਜਿਲਾ ਮਾਨਸਾ ਦੇ ਪ੍ਰਧਾਨ ਭਾਰਤ ਭੂਸ਼ਣ ਮਾਨਸਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹੁਤ ਲਾਜ਼ਮੀ ਹੈ। ਇਸ ਲਈ ਵੱਡੇ ਪੱਧਰ ਤੇ ਸੰਘਰਸ਼ ਆਰੰਭਿਆ ਜਾਵੇਗਾ।

