Punjab News: ਕੀ ਬੀਬੀ ਖਾਲੜਾ ਤਰਨਤਾਰਨ ਤੋਂ ਲੜਨਗੇ ਚੋਣ?
Punjab News: ਬੀਬੀ ਪਰਮਜੀਤ ਕੌਰ ਖਾਲੜਾ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਜਿਮਨੀ ਚੋਣ ਲੜ ਸਕਦੇ ਹਨ। ਇਸ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਧੜੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇੱਕ ਮੀਡੀਆ ਰਿਪੋਰਟ ਅਨੁਸਾਰ, ਬੀਬੀ ਖਾਲੜਾ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਆਪਣਾ ਉਮੀਦਵਾਰ ਬਣਾ ਸਕਦੇ ਹਨ।
ਦੱਸ ਦਈਏ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਦੀ ਪਾਰਟੀ ਹੈ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਬੀਬੀ ਖਾਲੜਾ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਨਾਲ ਗੱਲਬਾਤ ਚੱਲ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਉਮੀਦ ਕੀਤੀ ਜਾ ਰਹੀ ਹੈ ਕਿ ਬੀਬੀ ਖਾਲੜਾ ਹੀ ਤਰਨਤਾਰਨ ਤੋਂ ਉਮੀਦਵਾਰ ਹੋਣ।
ਹਾਲਾਂਕਿ ਆਪਣੇ ਬਿਆਨ ਵਿੱਚ ਤਰਸੇਮ ਨੇ ਇਹ ਵੀ ਕਿਹਾ ਕਿ ਜੇਕਰ ਬੀਬੀ ਖਾਲੜਾ ਨਾ ਮੰਨੇ ਤਾਂ, ਕਿਸੇ ਹੋਰ ਚੰਗੇ ਉਮੀਦਵਾਰ ਦੀ ਭਾਲ ਕੀਤੀ ਜਾਵੇਗੀ।
ਦੱਸ ਦਈਏ ਕਿ ਅਕਾਲੀ ਦਲ ਦੇ ਵੱਲੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਵੱਲੋਂ ਹਰਜੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਜਦੋਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੂੰ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਹੈ।

