ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Alert: ਮੌਸਮ ਵਿਭਾਗ ਪੰਜਾਬ ਦੇ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ 25 ਅਗਸਤ ਤੱਕ ਮੀਂਹ ਪੈਂਦਾ ਰਹੇਗਾ।
ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਖੇ ਭਾਰੀ ਮੀਂਹ ਪੈ ਸਕਦਾ ਹੈ।
ਜਾਣਕਾਰੀ ਅਨੁਸਾਰ, ਪੰਜਾਬ ‘ਚ ਅੱਜ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਘਟੇਗਾ। ਹਾਲਾਂਕਿ ਹੁਣ ਤੱਕ ਸੂਬੇ ਵਿੱਚ ਘੱਟ ਮੀਂਹ ਪਿਆ ਹੈ।
ਪਰ ਅੱਜ ਤੋਂ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।

