Sad News: ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
Sad News
ਅੱਜ ਪੰਜਾਬੀ ਫਿਲਮ ਇੰਡਸਟਰੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਈ। ਉਹ 65 ਸਾਲਾਂ ਦੇ ਸਨ। ਉਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਦੁਪਹਿਰ 12 ਵਜੇ ਮੋਹਾਲੀ ਨੇੜੇ ਬਲੌਂਗੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ, ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਦੱਸ ਦੇਈਏ ਕਿ, ਜਸਵਿੰਦਰ ਭੱਲਾ ਕੈਰੀ ਔਨ ਜੱਟਾ, ਨੌਕਰ ਵੂਹਟੀ ਦਾ ਸਮੇਤ ਕਈ ਫਿਲਮਾਂ ਵਿੱਚ ਆਪਣੀ ਕਾਮੇਡੀ ਲਈ ਬਹੁਤ ਮਸ਼ਹੂਰ ਹੋਏ।
ਦੱਸਣਾ ਬਣਦਾ ਹੈ ਕਿ, ਪੰਜਾਬੀ ਅਦਾਕਾਰ-ਕਾਮੇਡੀਅਨ ਜਸਵਿੰਦਰ ਭੱਲਾ ਆਪਣੀ ਖਰਾਬ ਸਿਹਤ ਦੀ ਸਮੱਸਿਆ ਵਿੱਚੋਂ ਗੁਜ਼ਰ ਰਹੇ ਸਨ।
ਕੁੱਝ ਸਮਾਂ ਪਹਿਲਾਂ ਅਦਾਕਾਰਾ ਰੁਪਿੰਦਰ ਰੂਪੀ ਨੇ ਆਪਣੇ ਇੰਸਟਾਗ੍ਰਾਮ ਉਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਅਦਾਕਾਰਾ ਅਤੇ ਉਸਦਾ ਪਤੀ ਅਦਾਕਾਰ-ਕਾਮੇਡੀਅਨ ਜਸਵਿੰਦਰ ਭੱਲਾ ਨਾਲ ਨਜ਼ਰ ਆ ਰਹੇ ਹਨ।
ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਜਲਦੀ ਠੀਕ ਹੋ ਜਾਓ ਜਸਵਿੰਦਰ ਭੱਲਾ ਜੀ।’ ਇਸਦੇ ਨਾਲ ਹੀ ਵੀਡੀਓ ਵਿੱਚ ਅਦਾਕਾਰਾ ਨੇ ਦੱਸਿਆ, ‘ਪਿੱਛੇ ਜਿਹੇ ਭੱਲਾ ਸਾਹਿਬ ਬਿਮਾਰ ਹੋ ਗਏ ਸਨ, ਪ੍ਰਮਾਤਮਾ ਨੂੰ ਅਰਦਾਸ ਕਰਦੇ ਹਾਂ ਕਿ ਇਹਨਾਂ ਨੂੰ ਤੰਦੁਰਸਤੀ ਦੇਵੋ, ਇਹ ਹਮੇਸ਼ਾ ਸਿਹਤਮੰਦ ਰਹਿਣ ਅਤੇ ਲੰਮੀਆਂ ਉਮਰਾਂ ਮਾਣਨ। ਰੁਪਿੰਦਰ ਦੀ ਇਹ ਪੋਸਟ ਏਸੇ ਸਾਲ ਮਾਰਚ ਮਹੀਨੇ ਵਿੱਚ ਸਾਹਮਣੇ ਆਈ ਸੀ।

