Weather Alert- ਸਾਵਧਾਨ! ਪੰਜਾਬ ਦੇ 10 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਪੈਣ ਬਾਰੇ ਅਲਰਟ ਜਾਰੀ
Weather Alert-
ਮੌਸਮ ਵਿਭਾਗ ਪੰਜਾਬ ਨੇ ਸੂਬੇ ਦੇ 10 ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਤੋਂ ਇਲਾਵਾ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਤੇਜ਼ੀ ਨਾਲ ਭਰ ਰਿਹਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੰਜਾਬ ਲਈ ਆਫ਼ਤ ਲਿਆਇਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਭਾਰੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਇੱਥੇ ਦਸਦੇ ਚਲੀਏ ਕਿ, ਭਾਖੜਾ ਤੋਂ ਛੱਡੇ ਗਏ ਪਾਣੀ ਦਾ ਅਸਰ ਪੰਜਾਬ ਦੇ ਮੋਗਾ ਵਿੱਚ ਵੀ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ। ਜਿਸ ਤੋਂ ਬਾਅਦ ਮੋਗਾ ਸਮੇਤ 8 ਜ਼ਿਲ੍ਹਿਆਂ ਦੇ ਕਈ ਪਿੰਡ ਹੁਣ ਹੜ੍ਹ ਦੀ ਲਪੇਟ ਵਿੱਚ ਹਨ।

