Heavy Rain Alert: ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
Heavy Rain Alert : ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪਵੇਗਾ। ਇਨ੍ਹਾਂ 11 ਜ਼ਿਲ੍ਹਿਆਂ ਵਿੱਚ ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਸ਼ਾਮਲ ਹਨ, ਜਿੱਥੇ ਦਰਮਿਆਨੀ ਬਾਰਿਸ਼ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਹਾਲਾਂਕਿ ਲੰਘੇ ਕੱਲ੍ਹ ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਸੀ, ਹਾਲਾਂਕਿ ਅੱਜ ਸਵੇਰ ਸਮੇਂ ਮੌਸਮ ਬਦਲ ਗਿਆ ਅਤੇ 7 ਤੋਂ ਵੱਧ ਕੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਮੌਸਮ ਵਿਭਾਗ ਦੁਆਰਾ ਕਰ ਦਿੱਤੀ ਗਈ।
ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਪਰ ਤਰਨਤਾਰਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਸਭ ਤੋਂ ਵੱਧ ਮੀਂਹ ਲੁਧਿਆਣਾ ਵਿੱਚ ਪਿਆ। ਜਿੱਥੇ 50.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 29.9 ਮਿਲੀਮੀਟਰ, ਪਠਾਨਕੋਟ ਵਿੱਚ 19.0 ਮਿਲੀਮੀਟਰ, ਫਿਰੋਜ਼ਪੁਰ ਵਿੱਚ 7.5 ਮਿਲੀਮੀਟਰ, ਬਠਿੰਡਾ ਵਿੱਚ 1.9 ਮਿਲੀਮੀਟਰ, ਰੂਪਨਗਰ ਵਿੱਚ 0.9 ਮਿਲੀਮੀਟਰ, ਅੰਮ੍ਰਿਤਸਰ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਦੂਜੇ ਪਾਸੇ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਤੋਂ ਮੌਸਮ ਸਾਫ਼ ਰਹੇਗਾ। ptc

