ਵਰਦੇ ਮੀਂਹ ‘ਚ ਮੈਰੀਟੋਰੀਅਸ ਟੀਚਰਾਂ ਨੇ CM ਮਾਨ ਦੀ ਕੋਠੀ ਦਾ ਕੀਤਾ ਘਿਰਾਓ, ਪੁਲਿਸ ਨਾਲ ਹੋਈ ਧੱਕਾਮੁੱਕੀ! ਬੈਰੀਕੋਡ ਤੋੜਦਿਆਂ ਕਈ ਅਧਿਆਪਕ ਸੜਕ ‘ਤੇ ਡਿੱਗੇ
ਧੱਕਾਮੁੱਕੀ ਕਰਕੇ ਪ੍ਰਸ਼ਾਸਨ ‘ਤੇ ਸਰਕਾਰ ਸਾਡਾ ਮਨੋਬਲ ਸੁੱਟ ਨਹੀਂ ਸਕਦੇ : ਸੂਬਾ ਪ੍ਰਧਾਨ ਡਾ. ਟੀਨਾ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਥੀਆਂ ਨੇ ਦਿੱਤਾ ਸਹਿਯੋਗ
Punjab News-
ਵਰਦੇ ਮੀਂਹ ਵਿੱਚ ਆਪਣੀਆਂ ਹੱਕੀਂ ਮੰਗਾਂ ਦੇ ਲਈ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧਿਆ ਗਿਆ, ਮੈਰੀਟੋਰੀਅਸ ਟੀਚਰਜ਼ ਵਿੱਚ ਬਹੁਤ ਜ਼ਿਆਦਾ ਰੋਹ ਦੇਖਣ ਨੂੰ ਮਿਲਿਆ।
ਵੇਰਕਾ ਬਾਰ ਕੋਲ ਸਾਥੀ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋਏ ,ਚੇਤੇ ਰਹੇ ਕਿ ਮੈਰੀਟੋਰੀਅਸ ਸਕੂਲਾਂ ਦੇ ਟੀਚਰਜ਼ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਤੇ ਪਿਛਲੇ ਲੰਮੇ ਸਮੇਂ ਦੇ ਰੁਕੇ ਬਕਾਏ ਤੇ ਤਨਖ਼ਾਹ ਵਾਧਿਆਂ ਲਈ ਨਿਰੰਤਰ ਸੰਘਰਸ਼ ਦੇ ਰਾਹ ਪਏ ਹੋਏ ਹਨ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਪੈੱਨਲ ਮੀਟਿੰਗਾਂ ਵਿੱਚ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਹਿਮਤੀ ਪ੍ਰਗਟਾਈ ਗਈ ਹੈ , ਇਸ ਫ਼ੈਸਲੇ ਨੂੰ ਲਾਗੂ ਕਰਨ ਵਿੱਚ ਹੋਰ ਦੇਰੀ ਕੀਤੀ ਜਾ ਰਹੀ ਹੈ , ਜੋ ਕਿ ਠੀਕ ਨਹੀਂ ਹੈ ਸਰਕਾਰ ਨੂੰ ਸਾਡੀਆਂ ਮੰਗਾਂ ਜਲਦ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਜਿਸ ਕਰਕੇ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ । ਵਰਦੇ ਮੀਂਹ ਵਿੱਚ ਮੈਰੀਟੋਰੀਅਸ ਟੀਚਰਜ਼ ਬੇਰੀਕੇਡ ਵੱਲ ਵਧੇ ਤੇ ਮਹਿਲਾ ਅਧਿਆਪਕ ਤੇ ਪੁਰਸ਼ ਅਧਿਆਪਕ ਨੂੰ ਅੱਗੇ ਵਧਣ ਤੋਂ ਜਦ ਰੋਕਣ ਦੀ ਕੋਸ਼ਿਸ ਕੀਤੀ ਗਈ ਤਾਂ ਕਈ ਅਧਿਆਪਕ ਸੜਕ ਤੇ ਡਿੱਗ ਪਏ , ਪ੍ਰਧਾਨ ਨੇ ਵਰਦੇ ਮੀਂਹ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਸਕੂਲਾਂ ਦੇ ਖੁ਼ਦ ਪ੍ਰੈਜੀਡੈਂਟ ਹਨ , ਸਿੱਧੇ ਤੌਰ ਤੇ ਇਹ ਸਕੂਲ ਉਹਨਾਂ ਦੇ ਅਧੀਨ ਹਨ , ਮੁੱਖ ਮੰਤਰੀ ਨੇ ਇੱਕ ਵੀ ਮੀਟਿੰਗ ਮੈਰੀਟੋਰੀਅਸ ਟੀਚਰਜ਼ ਨਾਲ ਨਹੀਂ ਕੀਤੀ।
ਮੈਰੀਟੋਰੀਅਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਕਿਹਾ ਕਿ ਸਿੱਖਿਆ ਦੇ ਨਾਮ ਤੇ ਸੱਤਾ ਵਿੱਚ ਆਮ ਆਦਮੀ ਪਾਰਟੀ ਦੇ ਦਾਅਵੇ ਖੋਖਲੇ ਹੋ ਰਹੇ ਨੇ ਸਰਕਾਰ ਮੈਰੀਟੋਰੀਅਸ ਟੀਚਰਜ਼ ਦੇ ਪਿਛਲੇ ਸਮੇਂ ਦੇ ਰੁਕੇ ਬਕਾਏ ਤੇ ਤਨਖ਼ਾਹ ਵਾਧੇ ਵੀ ਪੂਰੀ ਤਰ੍ਹਾਂ ਜਾਰੀ ਨਹੀਂ ਹੋਏ, ਸਰਕਾਰ ਵੱਲੋਂ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ ਡੰਗ ਟਪਾਇਆ ਜਾ ਰਿਹਾ ਹੈ , ਅਧਿਆਪਕਾਂ ਦੇ ਚੰਗੇ ਨਤੀਜਿਆਂ ਦੀ ਕਦਰ ਨਹੀਂ ਪਾਈ ਜਾ ਰਹੀ।
ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਨਾਮਾਤਰ ਹੋਇਆ ਹੈ , ਇਸ ਤੋਂ ਜ਼ਿਆਦਾ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ। ਇਸ ਸਮੇਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਨੇ ਕਿਹਾ ਕਿ ਪੰਜਾਬ ਸਰਕਾਰ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ ਹੋਰ ਆਨਾਕਾਨੀ ਕਰਨੀ ਹੁਣ ਠੀਕ ਨਹੀਂ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਮੈਰੀਟੋਰੀਅਸ ਅਧਿਆਪਕਾਂ ਦੇ ਨਾਲ ਹੈ ਇਸੇ ਤਰ੍ਹਾਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਨੇ ਕਿਹਾ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੰਘਰਸ਼ ਦੀ ਹਿਮਾਇਤ ਕਰਦੀ ਹੈ ਮੈਰੀਟੋਰੀਅਸ ਟੀਚਰਜ਼ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗੇ ਤਾਂ ਕਿ ਇਹਨਾਂ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ । ਅਧਿਆਪਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮੈਰੀਟੋਰੀਅਸ ਅਧਿਆਪਕ ਬੇਰੀਕੇਡ ਵੱਲ ਵਧੇ ਜਦ ਅਧਿਆਪਕ ਰੋਡ ਤੇ ਡਿੱਗ ਪਏ ਤਾਂ ਉਹਨਾਂ ਵਰਦੇ ਮੀਂਹ ਵਿੱਚ ਹੀ ਆਪਣਾ ਧਰਨਾ ਦੇਰ ਸ਼ਾਮ ਤੱਕ ਜਾਰੀ ਰੱਖਿਆ। ਮੈਰੀਟੋਰੀਅਸ ਅਧਿਆਪਕ ਇਸ ਗੱਲ ਤੇ ਬਜਿੱਦ ਰਹੇ ਕਿ ਮੁੱਖ ਮੰਤਰੀ ਦੇ ਨਾਲ ਪੈੱਨਲ ਮੀਟਿੰਗ ਤਹਿ ਕਰਵਾਈ ਜਾਵੇ।
ਖ਼ਬਰ ਛਪੇ ਜਾਣ ਤੱਕ ਦੇਰ ਸ਼ਾਮ ਮੁੱਖ ਮੰਤਰੀ ਦੇ ਨਿਵਾਸ ਦੇ ਬਾਹਰ ਮੁੱਖ ਮਾਰਗ ਤੇ ਪ੍ਰਦਰਸ਼ਨ ਜਾਰੀ ਰਿਹਾ। ਇਸ ਸਮੇਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਵਿੱਤ ਸਕੱਤਰ ਰਾਕੇਸ਼ ਕੁਮਾਰ, ਸੂਬਾ ਆਗੂ ਵਿਕਾਸ ਕੁਮਾਰ , ਦਵਿੰਦਰ ਸਿੰਘ, ਬੂਟਾ ਸਿੰਘ ਮਾਨ, ਮੋਹਿਤ ਪੂਨੀਆ, ਸੁਖਜੀਤ ਸਿੰਘ,ਸਿਮਰਨਜੀਤ ਕੌਰ, ਮਨਜਿੰਦਰ ਕੌਰ, ਦਲਜੀਤ ਕੌਰ , ਹਰਪ੍ਰੀਤ ਸਿੰਘ ,ਜਸਵਿੰਦਰ ਸਿੰਘ, ਮਨੋਜ ਕੁਮਾਰ, ਅਜੇ ਕੁਮਾਰ, ਬਿਕਰਮਜੀਤ ਸਿੰਘ ਆਗੂ ਹਾਜ਼ਰ ਰਹੇ।

