ਪੰਜਾਬ ‘ਚ ਹੜ੍ਹਾਂ ਕਾਰਨ ਏਨਾਂ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ!
Holiday Alert –
ਪੰਜਾਬ ਦੇ 8 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸੇ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਤੱਕ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਹੜਾਂ ਦੀ ਲਪੇਟ ਵਿੱਚ ਆਏ ਸਕੂਲਾਂ ਨੂੰ ਵੀ ਪ੍ਰਸ਼ਾਸਨ ਦੇ ਵੱਲੋਂ ਹਾਲ ਦੀ ਘੜੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਤਾਜ਼ਾ ਜਾਣਕਾਰੀ ਦੇ ਮੁਤਾਬਕ ਫਿਰੋਜ਼ਪੁਰ ਤੋਂ ਬਾਅਦ ਪਠਾਨਕੋਟ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੋਂ ਇਲਾਵਾ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਅੱਜ 25 ਅਗਸਤ 2025 ਨੂੰ ਛੁੱਟੀ ਐਲਾਨੀ ਗਈ ਹੈ।

ਇਸ ਬਾਰੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕੀਤਾ ਹੈ। ਹੁਕਮ ਜਾਰੀ ਕਰਦਿਆਂ ਡੀਸੀ ਨੇ ਕਿਹਾ ਕਿ ਜੇਕਰ ਕਿਸੇ ਵੀ ਸਕੂਲ ਕਾਲਜ ਵਿਦਿਅਕ ਅਦਾਰੇ ਜਾਂ ਫਿਰ ਬੋਰਡ ਯੂਨੀਵਰਸਟੀ ਵੱਲੋਂ ਕੋਈ ਪੇਪਰ/ਪ੍ਰੈਕਟੀਕਲ ਅੱਜ 25 ਅਗਸਤ ਵਾਲੇ ਦਿਨ ਨਿਰਧਾਰਿਤ ਕੀਤਾ ਹੈ, ਤਾਂ ਇਹ ਹੁਕਮ ਉਹਨਾਂ ‘ਤੇ ਲਾਗੂ ਨਹੀਂ ਹੋਣਗੇ।
ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਅਤੇ ਸਕੂਲਾਂ ਕਾਲਜਾਂ ਤੋਂ ਇਲਾਵਾ ਹੋਰਨਾਂ ਵਿਦਿਅਕ ਅਦਾਰਿਆਂ ਵਿੱਚ ਅੱਜ 25 ਅਗਸਤ ਦੀ ਛੁੱਟੀ ਐਲਾਨੀ ਗਈ ਹੈ।


Pingback: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਧਿਆਪਕਾਂ ਦੀਆਂ ਬਦਲੀਆਂ 'ਚ ਗੜਬੜੀਆਂ ਦੇ ਦੋਸ਼ਾਂ 'ਤੇ ਵੱਡਾ ਬਿਆਨ, ਕਿਹਾ....! - MediaPBN