ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ; ਹੜ੍ਹਾਂ ਨੇ ਵੀ ਮਚਾਈ ਤਬਾਹੀ
Rain Red Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਤਕਰੀਬਨ ਸਾਰੇ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਰੈੱਡ ਅਤੇ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਗਿਆ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਲੈ ਕੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਪੰਜਾਬ ਦੇ ਅੰਦਰ ਪੈਂਦਾ ਰਹੇਗਾ।
ਬਾਰਿਸ਼ ਕਾਰਨ ਪਠਾਨਕੋਟ ਵਿੱਚ ਰਾਵੀ, ਉੱਜ ਅਤੇ ਜਲਾਲੀਆ ਨਦੀਆਂ ਉਫਾਨ ‘ਤੇ
ਦੱਸ ਦਈਏ ਕਿ ਹਿਮਾਚਲ ਅਤੇ ਜੰਮੂ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਬਾਰਿਸ਼ ਦਾ ਪ੍ਰਭਾਵ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਰਾਜ ਦੀਆਂ ਸਾਰੀਆਂ ਨਦੀਆਂ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਕਾਰਨ ਪਠਾਨਕੋਟ ਵਿੱਚ ਰਾਵੀ, ਉੱਜ ਅਤੇ ਜਲਾਲੀਆ ਨਦੀਆਂ ਉਫਾਨ ‘ਤੇ ਹਨ।
ਅੱਜ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ।
ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਚੱਕੀ ਨਦੀ ‘ਤੇ ਬਣਿਆ ਪੁਰਾਣਾ ਪੁਲ ਨਦੀ ਦੇ ਵਹਾਅ ਵਿੱਚ ਵਹਿ ਗਿਆ ਹੈ। ਇੰਨਾ ਹੀ ਨਹੀਂ, ਨਵੇਂ ਪੁਲ ਨੂੰ ਖਤਰੇ ਵਿੱਚ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਦੇਰ ਸ਼ਾਮ ਪੁਲ ‘ਤੇ ਆਵਾਜਾਈ ਬੰਦ ਕਰ ਦਿੱਤੀ ਹੈ। ਇਸ ਕਾਰਨ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਬੰਦ ਹੋ ਗਈ ਹੈ।
ਸਿਰਫ਼ ਰੇਲਵੇ ਲਾਈਨ ਹੀ ਯਾਤਰਾ ਦਾ ਇੱਕੋ ਇੱਕ ਰਸਤਾ ਹੈ। ਆਵਾਜਾਈ ਨੂੰ ਨਾਰਨੌਟ ਜੈਮਲ ਸਿੰਘ ਰਾਹੀਂ ਮੋੜ ਦਿੱਤਾ ਗਿਆ ਹੈ। ਰਣਜੀਤ ਸਾਗਰ ਡੈਮ ਦੇ ਹੜ੍ਹ ਗੇਟ ਖੋਲ੍ਹ ਦਿੱਤੇ ਗਏ ਹਨ। ਹੁਸ਼ਿਆਰਪੁਰ ਵਿੱਚ ਪੋਂਗ ਡੈਮ ਅਤੇ ਰੂਪਨਗਰ ਵਿੱਚ ਨੰਗਲ ਡੈਮ ਤੋਂ ਪਾਣੀ ਛੱਡਣ ਦੀ ਪ੍ਰਕਿਰਿਆ ਐਤਵਾਰ ਨੂੰ ਵੀ ਜਾਰੀ ਰਹੀ।
ਦੱਸ ਦਈਏ ਕਿ ਪਠਾਨਕੋਟ ਤੋਂ ਹਿਮਾਚਲ ਜਾਣ ਵਾਲੇ ਰਸਤੇ ‘ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਪਹਿਲਾਂ ਹੀ ਪ੍ਰਭਾਵਿਤ ਹੈ। ਇਸ ਕਾਰਨ ਸਤਲੁਜ ਅਤੇ ਬਿਆਸ ਨਦੀਆਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਪਾਣੀ ਭਰਨ ਅਤੇ ਜ਼ਮੀਨ ਖਿਸਕਣ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ। ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲ ਨੂੰ ਨੁਕਸਾਨ ਪਹੁੰਚਿਆ ਹੈ। ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਬੈਟਰੀ ਕਾਰ ਰਸਤਾ ਲਗਭਗ ਦਸ ਘੰਟੇ ਬੰਦ ਰਿਹਾ।
ਕੁਪਵਾੜਾ ਵਿੱਚ ਇੱਕ ਇਮਾਰਤ ਡਿੱਗਣ ਕਾਰਨ 30 ਲੋਕ ਜ਼ਖਮੀ ਹੋਏ ਹਨ। ਮੌਸਮ ਵਿਭਾਗ ਨੇ 27 ਅਗਸਤ ਤੱਕ ਉੱਚਾਈ ਵਾਲੇ ਖੇਤਰਾਂ ਵਿੱਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀ ਚੇਤਾਵਨੀ ਜਾਰੀ ਕੀਤੀ ਹੈ।

