Breaking News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; 550 ਨਰਸਾਂ ਦੀ ਜਲਦ ਕੀਤੀ ਜਾਵੇਗੀ ਭਰਤੀ
Breaking News: 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ
ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ- ਡਾ. ਬਲਬੀਰ ਸਿੰਘ
Breaking News: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਫ਼ ਨਿਰਦੇਸ਼ ਦਿੱਤੇ ਗਏ ਹਨ ਕਿ ਹੜ੍ਹ ਪ੍ਰਭਾਵਿਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਇਆ ਜਾਵੇ ਅਤੇ ਜੋ ਵੀ ਖਰਚਾ ਆਵੇਗਾ ਉਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ।
ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਹਸਪਤਾਲ ਦੇ ਵਾਰਡ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਾਰਡ ਵਿੱਚ ਦਾਖਲ ਲਾਵਾਰਿਸ ਮਰੀਜਾਂ ਦੇ ਇਲਾਜ ਅਤੇ ਸਾਂਭ ਸੰਭਾਲ ਲਈ ਐਨ.ਜੀ.ਓਜ਼ ਦੀ ਸਹਾਇਤਾ ਲਈ ਜਾਵੇ ਤਾਂ ਜੋ ਇਨ੍ਹਾਂ ਦੀ ਵਧੀਆਂ ਢੰਗ ਨਾਲ ਦੇਖਭਾਲ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਝਾਂ ਨਾ ਰਹੇ ਅਤੇ ਮਿਆਰੀ ਸਿਹਤ ਸੇਵਾਵਾਂ ਹਰੇਕ ਵਿਅਕਤੀ ਦੀ ਪਹੁੰਚ ਤੱਕ ਹੋਣ।

