Holiday News: ਪੰਜਾਬ ‘ਚ ਹੜ੍ਹਾਂ ਕਾਰਨ 2 ਜ਼ਿਲ੍ਹਿਆਂ ਦੇ ਸਕੂਲਾਂ-ਕਾਲਜਾਂ ‘ਚ ਛੁੱਟੀਆਂ ਦਾ ਐਲਾਨ
Holiday News: ਪਠਾਨਕੋਟ ਵਿੱਚ 26 ਅਗਸਤ, ਜਦੋਂਕਿ ਹੁਸ਼ਿਆਰਪੁਰ ਵਿੱਚ 26 ਅਤੇ 27 ਅਗਸਤ ਦੀ ਛੁੱਟੀ ਐਲਾਨੀ ਗਈ
Holiday News: ਪੰਜਾਬ ਦੇ ਵਿੱਚ ਇਸ ਵੇਲੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਕਈ ਇਲਾਕੇ ਇਸ ਵੇਲੇ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ।
ਜਾਣਕਾਰੀ ਅਨੁਸਾਰ, ਸਰਹੱਦੀ ਇਲਾਕੇ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਦੇ ਕਈ ਪਿੰਡਾਂ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਗਏ ਹਨ।
ਹੁਣ ਇਸੇ ਵਿਚਕਾਰ ਫਿਰੋਜ਼ਪੁਰ ਅਤੇ ਫਾਜਿਲਕਾ ਤੋਂ ਬਾਅਦ ਪਠਾਨਕੋਟ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੋਂ ਇਲਾਵਾ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ 26 ਅਗਸਤ 2025 ਨੂੰ ਛੁੱਟੀ ਐਲਾਨੀ ਗਈ ਹੈ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਵਿੱਚ ਵੀ ਡੀਸੀ ਵੱਲੋਂ 26 ਅਤੇ 27 ਅਗਸਤ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਮੂਹ ਸਕੂਲ ਕਾਲਜ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
Holiday Alert: ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਦੇ ਸਕੂਲਾਂ ‘ਚ 3 ਦਿਨਾਂ ਦੀ ਛੁੱਟੀ ਦਾ ਐਲਾਨ
ਇਸ ਬਾਰੇ ਡਿਪਟੀ ਕਮਿਸ਼ਨਰਾਂ ਨੇ ਬਕਾਇਦਾ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਕਈ ਥਾਵਾਂ ਉੱਤੇ ਪਾਣੀ ਭਰ ਚੁੱਕਿਆ ਹੈ।

ਇਸੇ ਨੂੰ ਮੁੱਖ ਰੱਖਦੇ ਹੋਏ ਪਠਾਨਕੋਟ ਦੇ ਸਰਕਾਰੀ, ਅਰਧ ਸਰਕਾਰੀ ਅਤੇ ਹੋਰਨਾਂ ਵਿਦਿਅਕ ਅਦਾਰਿਆਂ ਦੇ ਵਿੱਚ 26 ਅਗਸਤ ਦੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ ਹੁਸਿਆਰਪੁਰ ਵਿੱਚ 26 ਅਤੇ 27 ਅਗਸਤ ਦੀ ਛੁੱਟੀ ਐਲਾਨੀ ਗਈ ਹੈ।

