Holiday News: ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
Holiday News
ਪੰਜਾਬ ਦੇ ਕਰੀਬ 10 ਜ਼ਿਲ੍ਹੇ ਇਸ ਵੇਲੇ ਹੜਾਂ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਸ ਨੂੰ ਲੈ ਕੇ ਜਿੱਥੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉੱਥੇ ਹੀ ਦੂਜੇ ਪਾਸੇ ਹੁਣ ਖਬਰ ਜਲੰਧਰ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਅੱਜ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ
ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਧਿਆਨ ਵਿੱਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ।
ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿੱਚ ਜਾਣਾ ਅਤੇ ਆਉਣਾ ਬਹੁਤ ਮੁਸ਼ਕਿਲ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਇਮਰੀ ਸਕੂਲਾਂ ਵਿੱਚ ਅੱਜ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

