ਵੱਡੀ ਖ਼ਬਰ: ਪੰਜਾਬ ਦੇ ਸਾਰੇ ਸਕੂਲਾਂ ‘ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ
Holiday Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸੀਐੱਮ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

