ਆਈਈਏਟੀ ਅਧਿਆਪਕਾਂ ਦੀ ਜਲੰਧਰ ਪ੍ਰਸ਼ਾਸਨ ਨਾਲ ਹੋਈ ਮੀਟਿੰਗ
ਜਲੰਧਰ –
ਆਈ ਈ ਏ ਟੀ ਅਧਿਆਪਕ ਯੂਨੀਅਨ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ, ਜਿਸ ਵਿੱਚ ਅਧਿਆਪਕਾਂ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਆਪਣੀਆਂ ਮੁਸ਼ਕਿਲਾਂ ਦੱਸੀਆਂ।
ਇਸ ਮੌਕੇ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੱਕ ਉਹਨਾਂ ਦੀਆਂ ਮੰਗਾਂ ਨੂੰ ਜਲਦ ਪਹੁੰਚਾਇਆ ਜਾਵੇ।
ਇਹ ਇਸ ਮੌਕੇ ਜੋਗਿੰਦਰ ਸਿੰਘ, ਰਕੇਸ਼ ਕੁਮਾਰ, ਮਮਤਾ ਰਾਣੀ, ਰਮਣਦੀਪ ਅਤੇ ਪਰਮਜੀਤ ਆਦਿ ਹਾਜਰ ਸਨ।
ਉਕਤ ਅਧਿਆਪਕ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਨੂੰ ਮਜਬੂਰ ਹੋਣਗੇ।

